ਕਾਂਗਰਸ 10 ਸੀਐਮ ਉਮੀਦਵਾਰਾਂ ਦਾ ਐਲਾਨ ਵੀ ਕਰ ਦੇਵੇ ਤਾਂ ਵੀ ਪੰਜਾਬ ਵਿੱਚ ਸਰਕਾਰ ਨਹੀਂ ਬਣਾ ਸਕਦੀ: ਭਗਵੰਤ ਮਾਨ 

TeamGlobalPunjab
1 Min Read

 ਬਰਨਾਲਾ: ਮੁੱਖ ਮੰਤਰੀ ਉਮੀਦਵਾਰ ਨੂੰ ਲੈ ਕੇ ਕਾਂਗਰਸ ਅੰਦਰ ਚੱਲ ਰਹੀ ਸਿਆਸੀ ਉਥਲ-ਪੁਥਲ ਦਰਮਿਆਨ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ  ਨੇ ਕਿਹਾ ਹੈ ਕਿ ਜੇਕਰ ਕਾਂਗਰਸ 10 ਸੀਐਮ ਉਮੀਦਵਾਰਾਂ ਦਾ ਐਲਾਨ ਵੀ ਕਰ ਦੇਵੇ ਤਾਂ ਵੀ ਪੰਜਾਬ ਵਿੱਚ ਸਰਕਾਰ ਨਹੀਂ ਬਣਾ ਸਕਦੀ।

ਦੱਸ ਦੇਈਏ ਕਿ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਵਾਰ ਕਿਸੇ ਵੀ ਕੀਮਤ ‘ਤੇ ਸੂਬੇ ਵਿੱਚ ਸਰਕਾਰ ਨਹੀਂ ਬਣਾ ਸਕਦੀ। ਉਨ੍ਹਾਂ ਕਿਹਾ ਕਿ ਸਿਆਸੀ ਉੱਥਲ-ਪੁੱਥਲ ਹੋਣ ਕਾਰਨ ਕਾਂਗਰਸ ਇਸ ਵਾਰ ਸੂਬੇ ਵਿੱਚ ਸਰਕਾਰ ਬਣਾਉਣ ਦੀ ਸਥਿਤੀ ਵਿੱਚ ਨਹੀਂ ਹੈ । ਭਗਵੰਤ ਮਾਨ ਨੇ ਬਰਨਾਲਾ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਦਾਅਵਾ ਕਰਦਿਆਂ ਕਿਹਾ ਕਿ ਇਸ ਵਾਰ ਸੂਬੇ ਵਿੱਚ ‘ਆਪ’ ਦੀ ਹੀ ਸਰਕਾਰ ਬਣੇਗੀ ।

ਉਨ੍ਹਾਂ ਕਿਹਾ ਕਿ ਲੋਕ ਜਾਣਦੇ ਹਨ ਕਿ ‘ਆਪ’ ਪੰਜਾਬ ‘ਚ ਕੀ ਕੰਮ ਕਰਨ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ, ਲੋਕਾਂ ਨੇ ਦਿੱਲੀ ਵਿੱਚ ਸਾਡੀ ਸਰਕਾਰ ਦਾ ਕੰਮ ਦੇਖਿਆ ਹੈ, ਇਸ ਲਈ ਉਨ੍ਹਾਂ ਦੇ ਮਨ ਵਿੱਚ ਕੋਈ ਸ਼ੱਕ ਨਹੀਂ ਹੈ। ਜੇਕਰ ਪੰਜਾਬ ‘ਚ ‘ਆਪ’ ਦੀ ਸਰਕਾਰ ਬਣੀ ਤਾਂ ਪੰਜਾਬ ‘ਚ ਵੀ ਦਿੱਲੀ ਦੀ ਤਰਜ਼ ‘ਤੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ‘ਤੇ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਅੰਦਰ ਹੀ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ।

Share this Article
Leave a comment