ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ

TeamGlobalPunjab
2 Min Read

ਚੰਡੀਗੜ੍ਹ- ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਬਾਦਲ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇੱਕ ਏਜੰਸੀ ਦੀ ਖਬਰ ਮੁਤਾਬਕ ਫਰੀਦਕੋਟ ਵਿੱਚ ਜਿੱਥੇ ਬਾਦਲ ਚੋਣ ਰੈਲੀ ਕਰ ਰਹੇ ਸਨ, ਉਸ ਮੀਟਿੰਗ ਵਿੱਚ ਚੋਣ ਸੀਮਾ 1000 ਤੋਂ ਵੱਧ ਲੋਕਾਂ ਦੀ ਮੌਜੂਦਗੀ ਸੀ।

ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਬੰਸ ਸਿੰਘ ਰੋਮਾਣਾ ਅਤੇ ਹੋਰਨਾਂ ਖ਼ਿਲਾਫ਼ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਰਿਟਰਨਿੰਗ ਅਫਸਰ ਦੀ ਰਿਪੋਰਟ ਅਨੁਸਾਰ ਰੈਲੀ ਵਿੱਚ 6000 ਤੋਂ ਵੱਧ ਲੋਕ ਇਕੱਠੇ ਹੋਏ।

ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਕਿਸੇ ਨੂੰ ਵੀ ਮੁੱਖ ਮੰਤਰੀ ਉਮੀਦਵਾਰ ਐਲਾਨ ਦੇਵੇ, ਇੱਥੋਂ ਜਿੱਤਣ ਵਾਲੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਰੇਤ ਮਾਫੀਆ ਨੇ ਕਾਂਗਰਸ ਹਾਈਕਮਾਂਡ ‘ਤੇ ਵੀ ਜਿੱਤ ਹਾਸਲ ਕਰਕੇ ਆਪਣੇ ਉਮੀਦਵਾਰ ਨੂੰ ਪਾਰਟੀ ‘ਤੇ ਥੋਪ ਦਿੱਤਾ ਹੈ।

ਲੋਕ ਚਰਨਜੀਤ ਸਿੰਘ ਚੰਨੀ ਨੂੰ ਦੇਖ ਚੁੱਕੇ ਹਨ ਅਤੇ ਇਸ ਕਦਮ ਨਾਲ ਯਕੀਨੀ ਤੌਰ ‘ਤੇ ਪੰਜਾਬ ‘ਚ ਲੁੱਟ-ਖਸੁੱਟ ਅਤੇ ਭ੍ਰਿਸ਼ਟਾਚਾਰ ਨੂੰ ਹੋਰ ਬਲ ਮਿਲਿਆ ਹੈ। ਇਸ ਲਈ ਲੋਕ ਕਾਂਗਰਸ ਪਾਰਟੀ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

- Advertisement -

Share this Article
Leave a comment