ਪੰਜਾਬੀਆਂ ਨੂੰ ਲਗ ਸਕਦਾ ਮਹਿੰਗਾਈ ਦਾ ਵੱਡਾ ਝਟਕਾ, ਵੱਧ ਸਕਦੀਆਂ ਬਿਜਲੀ ਦੀਆਂ ਦਰਾਂ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲਗ ਸਕਦਾ ਹੈ। ਹੁਣ ਜਲਦ ਹੀ ਬਿਜਲੀ ਦੀਆਂ ਦਰਾਂ 10 ਫੀਸਦੀ ਤੱਕ ਮਹਿੰਗੀਆਂ ਹੋ ਸਕਦੀਆਂ ਹਨ। ਪਾਵਰਕੌਮ ਨੇ ਇਸ ਸਬੰਧੀ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਪ੍ਰਸਤਾਵ ਭੇਜਿਆ ਹੈ। ਪਾਵਰਕੌਮ ਨੇ ਕਮਿਸ਼ਨ ਨੂੰ ਭੇਜੀ ਆਪਣੀ ਸਾਲਾਨਾ ਮਾਲੀਆ ਲੋੜ (ARR) ਰਿਪੋਰਟ ਵਿੱਚ ਕੁੱਲ 5091 ਕਰੋੜ ਰੁਪਏ ਦੇ ਮਾਲੀਆ ਘਾਟੇ ਦਾ ਹਵਾਲਾ ਦਿੱਤਾ ਹੈ ਅਤੇ ਇਸਦੀ ਭਰਪਾਈ ਲਈ ਬਿਜਲੀ ਦਰਾਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ।

ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਹਾਲਾਂਕਿ ਪਾਵਰਕੌਮ ਦੇ ਅਧਿਕਾਰੀਆਂ ਦਾ ਤਰਕ ਹੈ ਕਿ ਪਾਵਰਕੌਮ ਦੇ 2010 ਵਿੱਚ ਹੋਂਦ ਵਿੱਚ ਆਉਣ ਤੋਂ ਬਾਅਦ ਪਿਛਲੇ 16 ਸਾਲਾਂ ਵਿੱਚ ਬਿਜਲੀ ਦਰਾਂ ਵਿੱਚ ਇਹ ਸਭ ਤੋਂ ਘੱਟ ਪ੍ਰਸਤਾਵਿਤ ਵਾਧਾ ਹੈ।

ਪਾਵਰਕੌਮ ਦੀ ਏਆਰਆਰ ਰਿਪੋਰਟ ਅਨੁਸਾਰ ਨਿਗਮ ਨੂੰ ਪਿਛਲੇ ਸਾਲਾਂ ਦੌਰਾਨ 5091 ਕਰੋੜ ਰੁਪਏ ਦਾ ਮਾਲੀਆ ਨੁਕਸਾਨ ਹੋਇਆ ਹੈ। ਵਿੱਤੀ ਸਾਲ 2023-24 ਵਿੱਚ ਪਾਵਰਕੌਮ ਨੂੰ 44822.19 ਕਰੋੜ ਰੁਪਏ ਦੇ ਮਾਲੀਏ ਦੀ ਲੋੜ ਸੀ, ਪਰ ਸਾਰੇ ਸਰੋਤਾਂ ਤੋਂ ਸਿਰਫ਼ 42293.42 ਕਰੋੜ ਰੁਪਏ ਦਾ ਹੀ ਮਾਲੀਆ ਪ੍ਰਾਪਤ ਕਰ ਸਕਿਆ। ਜਿਸ ਕਾਰਨ ਇਸ ਸਾਲ ਇਸ ਨੂੰ 2528.77 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਿਆ। ਇਸ ਤੋਂ ਪਹਿਲਾਂ ਪਾਵਰਕੌਮ ਨੂੰ 4072.27 ਕਰੋੜ ਰੁਪਏ ਦਾ ਮਾਲੀਆ ਨੁਕਸਾਨ ਹੋਇਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment