ਪੰਜਾਬ ‘ਚ ਬਿਜਲੀ ਹੋਵੇਗੀ ਸਸਤੀ; 1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

Global Team
2 Min Read

ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਪੰਜਾਬ ਵਿੱਚ ਬਿਜਲੀ ਸਸਤੀ ਹੋ ਗਈ ਹੈ। ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਕਟੌਤੀ ਕੀਤੀ ਗਈ ਹੈ। ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਵਿਚ ਬਿਜਲੀ ਦਰਾਂ ਵਿੱਚ ਰਿਕਾਰਡ 1.5 ਰੁਪਏ ਪ੍ਰਤੀ ਯੂਨਿਟ ਦੀ ਕਮੀ ਕੀਤੀ ਗਈ ਹੈ। ਰਾਜ ਸਰਕਾਰ ਦਾ ਕਹਿਣਾ ਹੈ ਕਿ ਇਹ ਫੈਸਲਾ ਖਪਤਕਾਰਾਂ ਨੂੰ ਰਾਹਤ ਦੇਣ ਅਤੇ ਬਿਜਲੀ ਖੇਤਰ ਵਿੱਚ ਸੁਧਾਰ ਦੇ ਯਤਨਾਂ ਦਾ ਨਤੀਜਾ ਹੈ। ਇਸ ਨਾਲ ਆਮ ਲੋਕਾਂ ਦੇ ਨਾਲ-ਨਾਲ ਉਦਯੋਗਿਕ ਇਕਾਈਆਂ ਚਲਾਉਣ ਵਾਲੇ ਕਾਰੋਬਾਰੀ ਵਰਗ ਨੂੰ ਸਿੱਧੇ ਤੌਰ ‘ਤੇ ਲਾਭ ਮਿਲੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ 1.5 ਰੁਪਏ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਗਈ ਹੈ , ਵਪਾਰਕ ਦੁਕਾਨਾਂ/ਯੂਨਿਟਾਂ ਲਈ ਬਿਜਲੀ ਦਰਾਂ ਵਿੱਚ 79 ਪੈਸੇ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਅਤੇ ਉਦਯੋਗਿਕ ਇਕਾਈਆਂ ਲਈ ਬਿਜਲੀ ਦਰਾਂ ਵਿੱਚ 74 ਪੈਸੇ ਪ੍ਰਤੀ ਯੂਨਿਟ ਦੀ ਕਟੌਤੀ ਅਤੇ ਈਵੀ (EV) ਚਾਰਜਿੰਗ ਸਟੇਸ਼ਨਾਂ ਲਈ ਬਿਜਲੀ ਦਰ ਘਟਾ ਕੇ 5 ਰੁਪਏ ਪ੍ਰਤੀ ਯੂਨਿਟ ਕੀਤੀ ਗਈ ਹੈ। ਇਹ ਦੇਸ਼ ਦੀਆਂ ਸਭ ਤੋਂ ਘੱਟ ਦਰਾਂ ਵਿੱਚ ਸ਼ਾਮਲ ਹੈ। ਇਸ ਨਾਲ ਰਾਜ ਵਿੱਚ ਈਵੀ (EV) ਇਨਫਰਾਸਟਰੱਕਚਰ ਦੇ ਵਿਸਤਾਰ ਨੂੰ ਗਤੀ ਮਿਲਣ ਦੀ ਉਮੀਦ ਹੈ।

ਨਵੇਂ ਟੈਰਿਫ ਆਦੇਸ਼ ਵਿੱਚ ਜ਼ਿਕਰ ਹੈ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਵਿੱਚ ਪੀ.ਐੱਸ.ਪੀ.ਸੀ.ਐੱਲ. (PSPCL) ਪਹਿਲੀ ਵਾਰ ਇੱਕ ਕੁਸ਼ਲ ਅਤੇ ਮੁਨਾਫ਼ਾ ਕਮਾਉਣ ਵਾਲੀ ਕੰਪਨੀ ਬਣੀ ਹੈ। ਪੀ.ਐੱਸ.ਪੀ.ਸੀ.ਐੱਲ. ਨੂੰ A+ ਰੇਟਿੰਗ ਮਿਲੀ ਹੈ ਅਤੇ ਵਿੱਤੀ ਸਾਲ 2024-25 ਵਿੱਚ 2634 ਕਰੋੜ ਦਾ ਮੁਨਾਫ਼ਾ ਹੋਇਆ ਹੈ, ਜੋ ਕਿ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਦਾ ਨਤੀਜਾ ਹੈ। ਨਵੀਆਂ ਦਰਾਂ 1 ਅਪ੍ਰੈਲ ਤੋਂ ਲਾਗੂ ਹੋਣਗੀਆਂ

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment