ਨਿਊਜ਼ ਡੈਸਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਕੁੱਝ ਲੋਕ ਵਿਦੇਸ਼ੀ ਤਾਕਤਾਂ ਦੇ ਹੱਥੇ ਚੜ੍ਹ ਕੇ ਕਾਨੂੰਨ ਵਿਵਸਥਾ ਵਿਗਾੜ ਰਹੇ ਹਨ। ਜਿਨ੍ਹਾਂ ਵੱਲੋਂ ਪੁਲਿਸ ਵਿਰੁੱਧ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾ ਰਹੀ ਹੈ। ਅਜਿਹੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਖਿਲਾਫ ਸਾਜ਼ਿਸ਼ ਰਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਖਿਆ ਕਿ ਕੁਝ ਲੋਕ ਪੰਜਾਬ ਤੇ ਦੇਸ਼ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਭਗਵੰਤ ਮਾਨ ਆਪ੍ਰੇਸ਼ਨ ਅੰਮ੍ਰਿਤਪਾਲ ਬਾਰੇ ਪਹਿਲੀ ਵਾਰ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕੀਤਾ।
ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਖਿਲਾਫ ਕੀਤੀ ਗਈ ਕਾਰਵਾਈ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਕੁਝ ਤੱਤ ਵਿਦੇਸ਼ੀ ਤਾਕਤਾਂ ਦੀ ਮਦਦ ਨਾਲ ਪੰਜਾਬ ਦਾ ਮਾਹੌਲ ਖਰਾਬ ਕਰਨ ਅਤੇ ਨਫਰਤ ਭਰੇ ਭਾਸ਼ਣ ਦੇਣ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਖ਼ਿਲਾਫ਼ ਕਾਰਵਾਈ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਅੰਮ੍ਰਿਤਪਾਲ ਬਾਰੇ ਮੁੱਖ ਮੰਤਰੀ ਭਗਵਾਨ ਮਾਨ ਨੇ ਵਾਰਿਸ ਪੰਜਾਬ ਦੇ ਮੁਖੀ ਨੂੰ ਪੁਲਿਸ ਵੱਲੋਂ ਫੜੇ ਜਾਣ ਦੇ ਸੰਕੇਤ ਦਿੱਤੇ ਹਨ। ਅਪ੍ਰੇਸ਼ਨ ਅੰਮ੍ਰਿਤਪਾਲ ਦੇ 4 ਦਿਨਾਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਭਗਵਾਨ ਮਾਨ ਨੇ ਇੰਟਰਨੈੱਟ ਮੀਡੀਆ ‘ਤੇ ਇਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਕੁਝ ਤੱਤ ਵਿਦੇਸ਼ੀ ਤਾਕਤਾਂ ਨਾਲ ਹੱਥ ਮਿਲਾ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਉਹ ਨਫ਼ਰਤ ਭਰੇ ਭਾਸ਼ਣ ਦੇ ਰਹੇ ਸਨ, ਸਾਰੇ ਲੋਕ ਫੜੇ ਗਏ ਹਨ।
पंजाब की मौजूदा स्थिति पर CM #Bhagwant Mann जी का लोगों को संदेश… https://t.co/svwgQMHP7Q
— AAP Punjab (@AAPPunjab) March 21, 2023
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪ੍ਰਮੁੱਖਤਾ ਅਮਨ-ਸ਼ਾਂਤੀ, ਸਿੱਖਿਆ ਅਤੇ ਸਿਹਤ ਹੈ, ਜਿਸ ‘ਤੇ ਪਹਿਰਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਧਰਮਨਿਰਪੱਖ ਹੈ, ਜੋ ਧਰਮ ਦੀ ਰਾਜਨੀਤੀ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।