ਅੰਮ੍ਰਿਤਸਰ : ਇੱਥੋਂ ਦੇ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਨੇੜੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਧਰਨਾ ਪ੍ਰਦਰਸ਼ਨ ਕਰ ਰਹੀ ਸੀ। ਜੋ ਬੀਤੇ ਦਿਨ ਰੇਲਵੇ ਟਰੈਕ ‘ਤੇ ਆ ਕੇ ਬੈਠ ਗਈ ਹੈ। ਕਿਸਾਨਾਂ ਵੱਲੋਂ ਰੇਲਵੇ ਟਰੈਕ ਮੱਲੇ ਜਾਣ ਤੋਂ ਬਾਅਦ ਰੇਲਵੇ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਰੇਲਵੇ ਦੇ ਨਵੇਂ ਹੁਕਮਾਂ ਮੁਤਾਬਕ ਜੰਡਿਆਲਾ ਗੁਰੂ ਰੇਲਵੇ ਟਰੈਕ ‘ਤੇ ਕੋਈ ਵੀ ਟਰੇਨ ਨਹੀਂ ਚਲਾਈ ਜਾਵੇਗੀ। ਹਾਲਾਂਕਿ ਇਸ ਤੋਂ ਪਹਿਲਾਂ ਇਸ ਰੂਟ ਰਾਹੀਂ ਮਾਲ ਗੱਡੀਆਂ ਚੱਲ ਰਹੀਆਂ ਸਨ। ਪਰ ਹੁਣ ਰੇਲਵੇ ਨੇ ਪੈਸੇਂਜਰ ਟਰੇਨਾਂ ਦੇ ਨਾਲ-ਨਾਲ ਗੁੱਡਸ ਟਰੇਨਾਂ ‘ਤੇ ਵੀ ਰੋਕ ਲਗਾ ਦਿੱਤੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪਿਛਲੇ ਦੋ ਮਹੀਨੇ ਤੋਂ ਇੱਥੇ ਧਰਨਾ ਪ੍ਰਦਰਸ਼ਨ ਕਰ ਰਹੀ ਹੈ। 21 ਨਵੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਲਈ ਸੱਦਿਆ ਸੀ ਪਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਸ ਬੈਠਕ ‘ਚ ਸ਼ਾਮਲ ਨਹੀਂ ਹੋਈ। ਜਿਸ ਤੋਂ ਬਾਅਦ 30 ਕਿਸਾਨ ਜਥੇਬੰਦੀਆਂ ਨੇ 15 ਦਿਨਾਂ ਲਈ ਟਰੈਕ ਖਾਲੀ ਕਰਨ ਦਾ ਫੈਸਲਾ ਲਿਆ ਪਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਿਰਫ਼ ਮਾਲ ਗੱਡੀਆਂ ਨੂੰ ਹੀ ਰਾਹ ਦੇਣ ਦਾ ਐਲਾਨ ਕੀਤਾ। ਜਿਸ ਤਹਿਤ ਬੀਤੇ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬੀਤੇ ਦਿਨ ਮੰਗਲਵਾਰ ਸਵੇਰੇ ਤੜਕੇ ਮੁੜ ਜੰਡਿਆਲਾ ਗੁਰੂ ਰੇਲ ਪਟੜੀਆਂ ‘ਤੇ ਆ ਬੈਠੀ।