ਅਣਮਿੱਥੇ ਸਮੇਂ ਲਈ ਪੰਜਾਬ ‘ਚ ਰੇਲਾਂ ਦਾ ਚੱਕਾ ਜਾਮ

TeamGlobalPunjab
1 Min Read

ਚੰਡੀਗੜ੍ਹ: ਖੇਤੀ ਕਾਨੂੰਨ ਤਹਿਤ ਕੇਂਦਰ ਸਰਕਾਰ ਨੂੰ ਜਗਾਉਣ ਲਈ ਅੱਜ ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਕਾਨੂੰਨ ਖਿਲਾਫ ਨਿੱਤਰੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਸੀ। ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਵੀ ਪੰਜਾਬ ਨੂੰ ਆਉਣ ਵਾਲੀਆਂ ਅਤੇ ਪੰਜਾਬ ਤੋਂ ਜਾਣ ਵਾਲੀਆਂ ਸਾਰੀਆਂ ਟਰੇਨਾਂ ਠੱਪ ਹੋ ਜਾਣਗੀਆਂ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 24 ਸਤੰਬਰ ਤੋਂ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਵਿੱਚ ਲਗਾਏ ਪੱਕੇ ਮੋਰਚਿਆਂ ਕਾਰਨ ਸੂਬੇ ਵਿੱਚ ਪਿਛਲੇ ਸੱਤ ਦਿਨਾਂ ਤੋਂ ਪੰਜਾਬ ਦਾ ਦੇਸ਼ ਨਾਲੋਂ ਰੇਲ ਸੰਪਰਕ ਪੂਰੀ ਤਰ੍ਹਾਂ ਨਾਲ ਟੁੱਟਿਆ ਹੋਇਆ ਹੈ।

ਫਿਰੋਜ਼ਪੁਰ ਅਤੇ ਅੰਮ੍ਰਿਤਸਰ ਤੋਂ ਬਾਅਦ ਅੱਜ 31 ਕਿਸਾਨ ਜਥੇਬੰਦੀਆਂ ਹਰ ਜ਼ਿਲ੍ਹੇ ਵਿੱਚ ਰੇਲ ਪੱਟੜੀਆਂ ‘ਤੇ ਟੈਂਟ ਗੱਡ ਕੇ ਪੱਕੇ ਮੋਰਚੇ ਲਗਾਉਣ ਜਾ ਰਹੀਆਂ ਹਨ। ਕਿਸਾਨ ਜਥੇਬੰਦੀਆਂ ਮੁਤਾਬਕ 30 ਤੋਂ ਵੱਧ ਥਾਵਾਂ ‘ਤੇ ਪੱਕੀ ਮੋਰਚਾਬੰਦੀ ਹੋਵੇਗੀ। ਇਸ ਤੋਂ ਇਲਾਵਾ ਕਿਸਾਨ ਅੱਜ ਅੰਬਾਨੀ ਅਤੇ ਅਡਾਨੀ ਵਰਗੇ ਕਾਰੋਬਾਰੀਆਂ ਦੇ ਪੈਟਰੋਲ ਪੰਪਾਂ, ਸਟੋਰਾਂ ਅਤੇ ਹੋਰਨਾਂ ਟਿਕਾਣਿਆਂ ਮੂਹਰੇ ਵੀ ਮੋਰਚੇ ਲਗਾਉਣਗੇ।

Share this Article
Leave a comment