ਕੇਂਦਰ ਨਾਲ ਗੱਲਬਾਤ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਾ ਵਫ਼ਦ ਦਿੱਲੀ ਰਵਾਨਾ, ਅੱਜ ਹੋਵੇਗੀ ਬੈਠਕ

TeamGlobalPunjab
1 Min Read

ਚੰਡੀਗੜ੍ਹ: ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਤਿੰਨ ਹਫ਼ਤੇ ਤੋਂ ਧਰਨੇ ਦੇ ਰਹੀਆਂ 29 ਕਿਸਾਨ ਜਥੇਬੰਦੀਆਂ ਦਾ ਵਫ਼ਦ ਮੰਗਲਵਾਰ ਨੂੰ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਤਿਆਰ ਹੋ ਗਈਆਂ। ਕਿਸਾਨ ਜਥੇਬੰਦੀਆਂ ਦੇ ਕੁਝ ਮੈਂਬਰ ਕੱਲ ਸ਼ਾਮ ਨੂੰ ਹੀ ਗੱਲਬਾਤ ਲਈ ਦਿੱਲੀ ਰਵਾਨਾ ਹੋ ਗਏ ਸਨ ਤੇ ਕੁਝ ਅੱਜ ਸਵੇਰੇ ਰਵਾਨਾ ਹੋਏ।

ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਸਕੱਤਰ ਸੰਜੈ ਅਗਰਵਾਲ ਵੱਲੋਂ ਮੀਟਿੰਗ ਕਰਨ ਲਈ ਕੇਸ ਤਿਆਰ ਕਰ ਲਿਆ ਗਿਆ ਹੈ। ਕਾਨੂੰਨਾਂ ਵਾਰੇ ਕਿਸਾਨ ਜਥੇਬੰਦੀਆਂ ਦੀ ਰਾਏ ਲਿਖਤੀ ਵਿੱਚ ਉਨ੍ਹਾਂ ਨੂੰ ਸੌਂਪ ਦਿੱਤੀ ਜਾਵੇਗੀ। ਇਸ ਤੋਂ ਬਾਅਦ ਸੰਜੈ ਅਗਰਵਾਲ ਮੰਤਰੀ ਮੰਡਲ ਨਾਲ ਕਿਸਾਨ ਸੰਗਠਨਾਂ ਦੀ ਗੱਲ ਕਦੋਂ ਕਰਵਾਉਣਗੇ ਉਹ ਤੈਅ ਕਰਕੇ ਦੱਸਣਗੇ। ਰਾਜੇਵਾਲ ਨੇ ਸਪੱਸ਼ਟ ਕੀਤਾ ਕਿ ਨਵੇਂ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਲੈ ਕੇ ਹੱਲ ਲਈ ਸਿਰਫ਼ ਮੰਤਰੀ ਮੰਡਲ ਨਾਲ ਹੀ ਗੱਲਬਾਤ ਕੀਤੀ ਜਾਵੇਗੀ।

ਰਾਜੇਵਾਲ ਨੇ ਕਿਹਾ ਜੇਕਰ ਕੇਂਦਰ ਸਰਕਾਰ ਨਾਲ ਗੱਲਬਾਤ ਵਿੱਚ ਕੋਈ ਹੱਲ ਨਹੀਂ ਨਿਕਲਿਆ ਤਾਂ ਜਲਦ ਹੀ ਦੇਸ਼ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਬੈਠਕ ਦਿੱਲੀ ਜਾਂ ਚੰਡੀਗੜ੍ਹ ਵਿੱਚ ਕੀਤੀ ਜਾਵੇਗੀ। ਦੇਸ਼ ਵਿਆਪੀ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਕੇ 5 ਨਵੰਬਰ ਨੂੰ ਭਾਰਤ ਬੰਦ ਦੇ ਐਲਾਨ ਦੇ ਨਾਲ ਇਸ ਦੀ ਸ਼ੁਰੂਆਤ ਕੀਤੀ ਜਾਵੇਗੀ।

Share this Article
Leave a comment