ਲਾਕਡਾਊਨ ਦੇ ਵਿਰੋਧ ‘ਚ 8 ਮਈ ਨੂੰ ਵੱਡੀ ਗਿਣਤੀ ‘ਚ ਸੜਕਾਂ ‘ਤੇ ਉੱਤਰਨਗੇ ਕਿਸਾਨ

TeamGlobalPunjab
2 Min Read

ਨਵੀਂ ਦਿੱਲੀ: ਦਿੱਲੀ ਦੀਆਂ ਬਰੂਹਾਂ ‘ਤੇ ਡਟੀਆਂ 32 ਕਿਸਾਨ-ਜਥੇਬੰਦੀਆਂ ਨੇ ਸਿੰਘੂ ਬਾਰਡਰ ‘ਤੇ ਹੋਈ ਅਹਿਮ ਮੀਟਿੰਗ ‘ਚ ਵੱਡਾ ਫੈਸਲਾ  ਲਿਆ ਹੈ। ਕਿਸਾਨ ਆਗੂਆਂ ਨੇ 8 ਮਈ ਨੂੰ ਲਾਕਡਾਊਨ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ 8 ਮਈ ਨੂੰ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਦੁਕਾਨਦਾਰ ਸੜਕਾਂ ‘ਤੇ ਆਉਣਗੇ ਅਤੇ ਸੂਬੇ ਵਿਚ ਲਾਕਡਾਊਨ ਦਾ ਵਿਰੋਧ ਕਰਨਗੇ। ਉਨ੍ਹਾਂ ਕਿਹਾ ਸਰਕਾਰਾਂ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਅਤੇ ਲੋਕ ਵਿਰੋਧੀ ਫੈਸਲੇ ਲੈਣ ਲਈ ਲਾਕਡਾਊਨ ਲਗਾ ਰਹੀਆਂ ਹਨ। ਇਸ ਕਾਰਨ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਆਮ ਨਾਗਰਿਕਾਂ ਦੀਆਂ ਜ਼ਿੰਦਗੀਆਂ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋ ਰਹੀਆਂ ਹਨ।

ਇਸ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਕੋਰੋਨਾ ਵਿਰੁੱਧ ਲੜਨ ਵਿੱਚ ਅਸਫਲ ਰਹੀ ਹੈ। ਸਰਕਾਰ ਨਾਗਰਿਕਾਂ ਨੂੰ ਸਿਹਤ ਸਹੂਲਤਾਂ ਅਤੇ ਬੁਨਿਆਦੀ ਸਹੂਲਤਾਂ ਜਿਵੇਂ ਆਕਸੀਜਨ, ਬੈਡ, ਦਵਾਈਆਂ ਆਦਿ ਮੁਹੱਈਆ ਕਰਵਾਉਣ ਵਿੱਚ ਅਸਫਲ ਰਹੀ ਹੈ। ਹਾਲਾਂਕਿ ਭਾਜਪਾ ਕਿਸਾਨਾਂ ਨੂੰ ਕੋਰੋਨਾ ਫੈਲਾਉਣ ਦਾ ਵੱਡਾ ਕਹਿੰਦੀ ਹੈ, ਪਰ ਇੱਥੇ ਕਿਸਾਨ ਜ਼ਰੂਰੀ ਸਾਵਧਾਨੀਆਂ ਵਰਤ ਰਹੇ ਹਨ।

ਕਿਸਾਨ ਆਗੂਆਂ ਨੇ ਕਿਹਾ ਸਰਕਾਰ ਕੋਰੋਨਾ ਦੀ ਆੜ ਵਿੱਚ ਕਾਰਪੋਰੇਟ ਵਰਗ ਨੂੰ ਲਾਭ ਦੇਣਾ ਚਾਹੁੰਦੀ ਹੈ। ਕਿਸਾਨੀ ਕਾਨੂੰਨ ਅਤੇ ਲੇਬਰ ਕੋਡ ਜਿਹੇਂ ਕਿਸਾਨੀ ਅਤੇ ਮਜ਼ਦੂਰਾਂ ਦੇ ਸ਼ੋਸ਼ਣ ਸਬੰਧੀ ਫੈਸਲੇ ਲਾਕਡਾਊਨ ਵਿਚ ਲਏ ਗਏ। ਬੋ

ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸਰਕਾਰ ਨੂੰ ਜਾਨ-ਮਾਲ ਦੀ ਰਖਵਾਲਾ ਕਿਹਾ ਜਾਂਦਾ ਹੈ, ਪਰ ਮਾਲ ਤਾਂ ਕੀ, ਸਰਕਾਰ ਲੋਕਾਂ ਦੀਆਂ ਜਾਨਾਂ ਦੀ ਸੰਭਾਲ ਵੀ ਨਹੀਂ ਕਰ ਰਹੀ।

- Advertisement -

Share this Article
Leave a comment