ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਉਹਨਾਂ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ। ਚੀਮਾ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਉਹ ਦਿੱਲੀ ਵਿੱਚ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲੇ ਅਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੂੰ ਆਪਣੇ ਵਿਧਾਨ ਸਭਾ ਹਲਕੇ ਪਿੰਡ ਰੋਗਲਾ ਦੇ ਅਗਾਂਹਵਧੂ ਅਤੇ ਨਵੇਂ ਯੁੱਗ ਦੇ ਕਿਸਾਨ ਬਲਵਿੰਦਰ ਸਿੰਘ ਵੱਲੋਂ ਉਗਾਏ ਤਾਜ਼ੇ ਅਤੇ ਸੁੰਦਰ ਡਰੈਗਨ ਫਲ ਭੇਟ ਕੀਤੇ।
ਭਾਰਤੀ ਸਿੱਖਿਆ ਪ੍ਰਣਾਲੀ ਵਿੱਚ ਇਨੰਕਲਾਬ ਲਿਆਉਣ ਵਾਲੇ ਮਾਨਯੋਗ ਮਨੀਸ਼ ਸਿਸੋਦੀਆ ਜੀ ਸਾਬਕਾ ਸਿੱਖਿਆ ਮੰਤਰੀ, ਦਿੱਲੀ ਨਾਲ ਮੁਲਾਕਾਤ ਕਰਕੇ ਬੰਦੀ ਛੋੜ ਦਿਵਸ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। pic.twitter.com/NTpzDzI1Zs
— Kultar Singh Sandhwan (@Sandhwan) October 30, 2024
- Advertisement -
ਇਸ ਦੇ ਨਾਲ ਹੀ ਵਿਧਾਨ ਸਭਾ ਸਪੀਕਰ ਨੇ ਮਨੀਸ਼ ਸਿਸੋਦੀਆ ਨਾਲ ਵੀ ਮੁਲਾਕਾਤ ਕੀਤੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਦਿਆਂ ਲਿਖਿਆ ਕਿ ਉਹ ਇਸ ਦੀਵਾਲੀ ‘ਤੇ ਮਨੀਸ਼ ਸਰ ਨੂੰ ਆਪਣੇ ਪਰਿਵਾਰ ਨਾਲ ਦੇਖ ਕੇ ਬਹੁਤ ਖੁਸ਼ ਹਨ। ਪਿਛਲੇ ਸਾਲ ਦੀ ਦੀਵਾਲੀ ਸਾਡੇ ਲਈ ਬਹੁਤ ਔਖੀ ਰਹੀ, ਕਿਉਂਕਿ ਸਰ ਆਪਣੇ ਪਰਿਵਾਰ ਦੇ ਨਾਲ ਨਹੀਂ ਸਨ ਅਤੇ ਉਹਨਾਂ ਦਾ ਇੱਕੋ ਇੱਕ ਕਸੂਰ ਸੀ ਕਿ ਉਹਨਾਂ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਅਤੇ ਲੱਖਾਂ ਬੱਚਿਆਂ ਦਾ ਭਵਿੱਖ ਸੰਵਾਰਿਆ। ਪਰ ਉਸ ਨੂੰ ਬੇਬੁਨਿਆਦ ਦੋਸ਼ਾਂ ਤਹਿਤ 17 ਮਹੀਨੇ ਜੇਲ੍ਹ ਵਿੱਚ ਰੱਖਿਆ ਗਿਆ। ਲੱਖਾਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੀਆਂ ਦੁਆਵਾਂ ਤੁਹਾਡੇ ਨਾਲ ਹਨ, ਸਰ। ਵਾਹਿਗੁਰੂ ਤੁਹਾਨੂੰ ਹਮੇਸ਼ਾ ਖੁਸ਼ ਰੱਖੇ। ਦੀਵਾਲੀ ਮੁਬਾਰਕ।
“Had the pleasure of meeting our National Convenor, Sh. @ArvindKejriwal Ji, in Delhi today along with @HarpalCheemaMLA Honble FM ,to extended Diwali greetings. Presented fresh dragon fruits grown by Sh. Balwinder Singh, a farmer from Rogla in Dirba constituency. #HappyDiwali” pic.twitter.com/RW9wZ5WTkh
— Kultar Singh Sandhwan (@Sandhwan) October 30, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।