ਡੱਬਵਾਲੀ : ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਅੱਜ ਸਵੇਰੇ ਸਾਢੇ ਤਿੰਨ ਵਜੇ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਹਰਮੰਦਰ ਕੌਰ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਤੇ ਉਨ੍ਹਾਂ ਦਾ ਪੀ.ਜੀ.ਆਈ. ਚੰਡੀਗੜ੍ਹ ‘ਚ ਇਲਾਜ਼ ਚੱਲ ਰਿਹਾ ਸੀ। ਬੀਤੀ ਸ਼ਾਮ ਉਨ੍ਹਾਂ ਨੂੰ ਪਿੰਡ ਬਾਦਲ ਵਿਖੇ ਘਰ ਲਿਆਂਦਾ ਗਿਆ ਸੀ ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ।
84 ਸਾਲਾ ਹਰਮੰਦਰ ਕੌਰ ਸਾਬਕਾ ਪਾਰਲੀਮੈਂਟ ਮੈਂਬਰ ਗੁਰਦਾਸ ਸਿੰਘ ਦੀ ਧਰਮ ਪਤਨੀ ਸਨ। ਹਰਮੰਦਰ ਕੌਰ ਧਾਰਮਿਕ ਬਿਰਤੀ ਅਤੇ ਪੂਜਾ ਪਾਠ ਵਿੱਚ ਵਿਸ਼ਵਾਸ ਰੱਖਣ ਵਾਲੀ ਮਹਿਲਾ ਸਨ। ਉਨ੍ਹਾਂ ਦੀ ਮੌਤ ਨਾਲ ਪੂਰੇ ਬਾਦਲ ਪਰਿਵਾਰ ਸੋਗ ਦੀ ਲਹਿਰ ਹੈ। ਅੱਜ ਤਿੰਨ ਵਜੇ ਪਿੰਡ ਬਾਦਲ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Deeply saddened to hear about the sudden demise of Sardarni Harmandir Kaur Badal ji, mother of Manpreet Badal. May her soul rest in peace. My thoughts & prayers are with the family.
— Capt.Amarinder Singh (@capt_amarinder) March 19, 2020