ਪੰਜਾਬ ‘ਚ ਤੜਕਸਾਰ ਫਾਇਰਿੰਗ! ਮਸ਼ਹੂਰ ਸਵੀਟ ਸ਼ਾਪ ‘ਤੇ ਚੱਲੀਆਂ ਤਾੜ-ਤਾੜ ਗੋਲੀਆਂ

Global Team
2 Min Read

ਜਲੰਧਰ : ਫਗਵਾੜਾ ਵਿੱਚ ਅੱਜ ਸਵੇਰੇ ਇੱਕ ਮਸ਼ਹੂਰ ਮਿਠਾਈ ਦੀ ਦੁਕਾਨ ‘ਤੇ ਅਣ-ਪਛਾਤੇ ਹਮਲਾਵਰਾਂ ਵਲੋਂ ਫ਼ਾਇਰਿੰਗ ਕੀਤੀ ਗਈ। ਫਗਵਾੜਾ ਦੇ ਹੁਸ਼ਿਆਰਪੁਰ ਰੋਡ ‘ਤੇ ਸਥਿਤ ਸੁਧੀਰ ਸਵੀਟ ਸ਼ਾਪ ‘ਤੇ ਸਵੇਰੇ ਕਰੀਬ 6 :45 ਵਜੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋਇਆ ਹੈ, ਅਤੇ ਨਾ ਹੀ ਕੋਈ ਫਿਰੌਤੀ ਦੀ ਮੰਗ ਦੀ ਗੱਲ ਸਾਹਮਣੇ ਆਈ ਹੈ।

ਸੂਤਰਾਂ ਅਨੁਸਾਰ ਇਸ ਘਟਨਾ ਨੂੰ ਤਿੰਨ ਵਿਅਕਤੀਆਂ ਨੇ ਅੰਜਾਮ ਦਿੱਤਾ। ਦੁਕਾਨ ਦੇ ਮਾਲਕ ਰਾਜਿੰਦਰ ਸੁਧੀਰ ਨੇ ਕਿਹਾ ਕਿ ਉਨ੍ਹਾਂ ਨੇ ਆਮ ਵਾਂਗ ਸਵੇਰੇ 6:30 ਵਜੇ ਦੁਕਾਨ ਖੋਲ੍ਹੀ। ਹਮਲਾਵਰਾਂ ਵਲੋਂ ਅੱਜ ਸਵੇਰੇ ਦੁਕਾਨ ਖੋਲ੍ਹਣ ਦੇ 15 ਮਿੰਟ ਬਾਅਦ ਹੀ ਦੁਕਾਨ ‘ਤੇ ਤਾੜ-ਤਾੜ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਮਿਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਦੁਕਾਨ ‘ਤੇ ਸੱਤ ਗੋਲੀਆਂ ਚਲਾਈਆਂ। ਖੁਸ਼ਕਿਸਮਤੀ ਨਾਲ, ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ ਅਤੇ ਉਹ ਤੁਰੰਤ ਇੱਥੇ ਪਹੁੰਚ ਗਏ।

ਫਗਵਾੜਾ ਪੁਲਿਸ ਨੇ ਮੌਕੇ ‘ਤੇ ਪਹੁੰਚ 7 ਖਾਲੀ ਕਾਰਤੂਸ (ਖੋਲੇ) ਬਰਾਮਦ ਕੀਤੇ। ਕਪੂਰਥਲਾ ਦੇ ਐਸਐਸਪੀ ਗੌਰਵ ਤੂਰਾ ਨੇ ਘਟਨਾ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਕਰਨ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੋਲੀਬਾਰੀ ਦੇ ਕਾਰਨਾਂ ਦਾ ਖੁਲਾਸਾ ਜਾਂਚ ਤੋਂ ਬਾਅਦ ਹੀ ਹੋਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment