ਮੋਦੀ ਦੇ ਦੌਰੇ ਦੌਰਾਨ ਅਣਗਹਿਲੀਆਂ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਉੱਚ ਪੱਧਰੀ ਕਮੇਟੀ ਦਾ ਗਠਨ

TeamGlobalPunjab
1 Min Read

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੀਤੇ ਦਿਨੀਂ ਸੁਰੱਖਿਆ ਕਾਰਨਾਂ ਕਰਕੇ ਫਿਰੋਜ਼ਪੁਰ ਰੈਲੀ ਰੱਦ ਕਰ ਦਿੱਤੀ ਗਈ। ਫੇਰੀ ਦੌਰਾਨ ਹੋਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਨੁਰਾਗ ਵਰਮਾ ਸ਼ਾਮਲ ਹੋਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਇਹ ਕਮੇਟੀ 3 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।

ਪੰਜਾਬ ਸਰਕਾਰ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਪੀ.ਐਮ. ਦੇ ਦੌਰੇ ਦੌਰਾਨ ਹੋਈਆਂ ਗਲਤੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਜਸੇਵਾਮੁਕਤ ਜਸਟਿਸ ਮਹਿਤਾਬ ਸਿੰਘ, ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਜਸਟਿਸ ਅਨੁਰਾਗ ਵਰਮਾ ਦੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।

Share this Article
Leave a comment