ਪੰਜਾਬ ਨੂੰ ਕੋਰੋਨਾ ਵਾਇਰਸ ਮਰੀਜ਼ਾਂ ‘ਤੇ ਪਲਾਜ਼ਮਾ ਥੈਰੇਪੀ ਟਰਾਇਲ ਦੀ ਮਿਲੀ ਪ੍ਰਵਾਨਗੀ

TeamGlobalPunjab
1 Min Read

ਚੰਡੀਗੜ੍ਹ: ਇੰਡਿਅਨ ਕਾਉਂਸਿਲ ਆਫ ਮੈਡੀਕਲ ਖੋਜ ਨਾਲ ਪੰਜਾਬ ਨੂੰ ਕੋਵਿਡ- 19 ਦੇ ਮਰੀਜ਼ਾਂ ‘ਤੇ ਪਲਾਜ਼ਮਾ ਥੈਰੇਪੀ ਦੇ ਕਲੀਨਿਕਲ ਟਰਾਇਲ ਦੀ ਮਨਜ਼ੂਰੀ ਮਿਲ ਗਈ ਹੈ। ਕੋਰੋਨਾ ਵਾਇਰਸ ਤੋਂ ਪੀਡ਼ਿਤ ਏਸੀਪੀ ਕੋਹਲੀ ਦੇ ਇਲਾਜ ਲਈ ਪੰਜਾਬ ਨੇ ਪਲਾਜ਼ਮਾ ਥੈਰੇਪੀ ਦੇ ਇਸਤੇਮਾਲ ਦਾ ਫੈਸਲਾ ਲਿਆ ਸੀ। ਪਰ ਇਲਾਜ ਸ਼ੁਰੂ ਹੋਣ ਤੋਂ ਪਹਿਲਾਂ ਹੀ ਏਸੀਪੀ ਕੋਹਲੀ ਦੀ ਮੌਤ ਹੋ ਗਈ ਸੀ।

ਪੰਜਾਬ ਵੱਲੋਂ ਇਸ ਮਾਮਲੇ ਦੀ ਕੋਸ਼ਿਸ਼ ਕੀਤੀ ਗਈ ਅਤੇ ਰਸਮੀ ਮਨਜ਼ੂਰੀ ਲਈ ਆਈਸੀਏਐਮਆਰ ਨੂੰ ਇੱਕ ਪ੍ਰਸਤਾਵ ਭੇਜਿਆ ਗਿਆ ਸੀ। ਪ੍ਰਬੰਧਕੀ ਸੁਧਾਰ ਵਿਭਾਗ ਤੋਂ ਇਲਾਵਾ ਮੁੱਖ ਸਕੱਤਰ (ਏਸੀਐਸ) ਅਤੇ ਕੋਵਿਡ ਹੈਲਥ ਸੇਕਟਰ ਰਿਸਪਾਂਸ ਅਤੇ ਪ੍ਰਿਕਿਓਰਮੈਂਟ ਕਮੇਟੀ ਦੀ ਚੇਅਰਪਰਸਨ ਵਿਨੀ ਮਹਾਜਨ ਨੇ ਦੱਸਿਆ ਕਿ ਆਈਸੀਐਮਆਰ ਨਵੀਂ ਦਿੱਲੀ ਨੇ ਪਲਾਜ਼ਮਾ ਥੈਰੇਪੀ ਦੇ ਕਲੀਨਿਕਲ ਟਰਾਇਲ ਦੀ ਮਨਜ਼ੂਰੀ ਦੇ ਦਿੱਤੀ ਹੈ।

ਹੁਣ ਉਸਦੇ ਜਲਦ ਹੀ ਸ਼ੁਰੂ ਹੋਣ ਦੀ ਉਮੀਦ ਹੈ। ਏਸੀਐਸ ਅਨੁਸਾਰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਪਟਿਆਲਾ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ, ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸੇਜ ਐਂਡ ਰਿਸਰਚ ਅੰਮ੍ਰਿਤਸਰ, ਕ੍ਰਿਸਚਨ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ, ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਅਤੇ ਸਤਗੁਰੁ ਪ੍ਰਤਾਪ ਸਿੰਘ ਹਸਪਤਾਲ ਲੁਧਿਆਣਾ ਨੇ ਪਲਾਜ਼ਮਾ ਥੈਰੇਪੀ ਦੇ ਕਲੀਨਿਕਲ ਟਰਾਇਲ ਵਿੱਚ ਹਿੱਸੇਦਾਰੀ ਕਰਨਗੇ।

Share this Article
Leave a comment