ਚੰਡਗੜ੍ਹ: ਪੰਜਾਬ ‘ਚ ਸੂਬਾ ਸਰਕਾਰ ਨੇ ਜਨਮ ਅਸ਼ਟਮੀ ਦੇ ਮੌਕੇ ‘ਤੇ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਅਜਿਹੇ ‘ਚ ਹੁਣ ਲੋਕਾਂ ਦੇ ਸਰਕਾਰੀ ਕੰਮ ਸ਼ੁੱਕਰਵਾਰ ਤੋਂ ਬਾਅਦ ਸਿੱਧੇ ਮੰਗਲਵਾਰ ਨੂੰ ਹੋਣਗੇ। ਕਿਉਂਕਿ ਸ਼ਨੀਵਾਰ ਨੂੰ ਸਰਕਾਰੀ ਦਫਤਰ ਬੰਦ ਰਹਿੰਦੇ ਹਨ।
ਇਸ ਦੇ ਨਾਲ ਹੀ ਕਈ ਲੋਕਾਂ ਲਈ ਇਸ ਹਫਤੇ ਤਿੰਨ ਦਿਨ ਦੀ ਛੁੱਟੀ ਬਣ ਗਈ। ਕਿਉਂਕਿ ਮਹੀਨੇ ਦੇ ਚੌਥੇ ਸ਼ਨੀਵਾਰ ਨੂੰ ਸਾਰੇ ਬੈਂਕ ਬੰਦ ਰਹਿੰਦੇ ਹਨ। ਇਸੇ ਤਰ੍ਹਾਂ ਜ਼ਿਆਦਾਤਰ ਪ੍ਰਾਈਵੇਟ ਸਕੂਲ ਸ਼ਨੀਵਾਰ ਨੂੰ ਵੀ ਬੰਦ ਰਹਿੰਦੇ ਹਨ। 24 ਅਗਸਤ ਸ਼ਨੀਵਾਰ ਨੂੰ ਸੀ, ਜਦੋਂ ਕਿ 25 ਅਗਸਤ ਨੂੰ ਐਤਵਾਰ ਅਤੇ 26 ਅਗਸਤ ਸੋਮਵਾਰ ਨੂੰ ਜਨਮ ਅਸ਼ਟਮੀ ਦੀ ਛੁੱਟੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।