ਪੰਜਾਬ ਸਰਕਾਰ ਵਲੋਂ 1 ਮਈ ਨੂੰ ਛੁੱਟੀ ਦਾ ਐਲਾਨ

TeamGlobalPunjab
0 Min Read

ਚੰਡੀਗੜ੍ਹ :ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਵਸ ਨੂੰ ਮੁਖ ਰੱਖਦਿਆਂ 1 ਮਈ, 2021 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਵਲੋਂ ਜਾਰੀ ਹੁਕਮਾਂ ਦੀ ਕਾਪੀ ਮੁਤਾਬਕ 1 ਮਈ, 2021 ਸ਼ਨੀਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ।

Share this Article
Leave a comment