ਚੰਡੀਗੜ੍ਹ: ਛੱਠ ਦੇ ਤਿਉਹਾਰ ਕਾਰਨ ਦੇਸ਼ ਭਰ ਵਿੱਚ ਛੁੱਟੀ ਹੈ। ਹੁਣ ਪੰਜਾਬ ਸਰਕਾਰ ਨੇ ਵੀ ਛੱਠ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ 7 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਹਾਲਾਂਕਿ ਇਹ ਛੁੱਟੀ ਸਿਰਫ਼ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਐਲਾਨੀ ਗਈ ਸੀ, ਜੋ ਕਿ ਰਾਖਵੀਂ ਛੁੱਟੀ ਰਹੇਗੀ। ਭਾਵੇਂ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ। ਪਰ ਇਹ ਛੁੱਟੀ ਹੋਰ ਅਦਾਰਿਆਂ ‘ਤੇ ਲਾਗੂ ਨਹੀਂ ਹੋਵੇਗੀ। ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਪਹਿਲਾਂ ਵਾਂਗ ਹੀ ਖੁੱਲ੍ਹੇ ਰਹਿਣਗੇ। ਦਫ਼ਤਰ ਵੀ ਖੁੱਲ੍ਹੇ ਰਹਿਣਗੇ।
ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਸਰਕਾਰੀ ਮੁਲਾਜ਼ਮ ਸਾਲ ਵਿੱਚ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਅੱਜ ਤੋਂ ਪਹਿਲਾਂ ਪੰਜਾਬ ਵਿੱਚ ਛੱਠ ਪੂਜਾ ਦੀ ਛੁੱਟੀ ਕਦੇ ਨਹੀਂ ਹੋਈ। ਇਸ ਵਾਰ ਵੀ ਛਠ ਪੂਜਾ ‘ਤੇ ਗਜ਼ਟਿਡ ਛੁੱਟੀ ਨਹੀਂ ਹੋਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।