ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਜੰਮੂ ਅਤੇ ਕਸ਼ਮੀਰ ਦੇ ਸੂਰਨਕੋਟ (ਪੁੰਛ ਸੈਕਟਰ) ਵਿਚ ਡਿਊਟੀ ਕਰਦੇ ਸਮੇਂ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਪੰਜਾਬ ਸਰਕਾਰ ਨੇ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪੀੜਤ ਪਰਿਵਾਰ ਲਈ ਮੁਆਵਜ਼ਾ ਰਾਸ਼ੀ ਦੀ ਘੋਸ਼ਣਾ ਕੀਤੀ ।
Saddened to learn of demise of Sepoy Lovepreet Singh of 16 RR/11 Sikh of Gurdaspur in a tragic mishap during patrol in Poonch sector where he slipped & fell in the mountains. Condolences to the bereaved family. Have announced ex-gratia grant of ₹50 lakh & job to the Next of Kin. pic.twitter.com/O2bZgo5sUh
— Capt.Amarinder Singh (@capt_amarinder) August 21, 2021
ਗੁਰਦਾਸਪੁਰ ਦੇ 16 ਆਰ.ਆਰ/11 ਸਿੱਖ ਦੇ ਸਿਪਾਹੀ ਲਵਪ੍ਰੀਤ ਸਿੰਘ ਦੀ ਕੱਲ੍ਹ ਗਸ਼ਤ ਦੌਰਾਨ ਪੈਰ ਫਿਸਲਣ ਕਾਰਨ ਡੂੰਘੀ ਖੱਡ ਵਿਚ ਡਿੱਗਣ ਕਾਰਨ ਦੁਖਦਾਈ ਹਾਦਸੇ ਵਿਚ ਮੌਤ ਹੋ ਗਈ ਸੀ ।