ਡਿਊਟੀ ਦੌਰਾਨ ਸ਼ਹੀਦ ਹੋਏ ਲਵਪ੍ਰੀਤ ਸਿੰਘ ਦੇ ਵਾਰਸਾਂ ਲਈ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਪੰਜਾਬ ਸਰਕਾਰ ਨੇ ਕੀਤਾ ਐਲਾਨ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਜੰਮੂ ਅਤੇ ਕਸ਼ਮੀਰ ਦੇ ਸੂਰਨਕੋਟ (ਪੁੰਛ ਸੈਕਟਰ) ਵਿਚ ਡਿਊਟੀ ਕਰਦੇ ਸਮੇਂ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਨੇ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪੀੜਤ ਪਰਿਵਾਰ ਲਈ ਮੁਆਵਜ਼ਾ ਰਾਸ਼ੀ ਦੀ ਘੋਸ਼ਣਾ ਕੀਤੀ ।

ਗੁਰਦਾਸਪੁਰ ਦੇ 16 ਆਰ.ਆਰ/11 ਸਿੱਖ ਦੇ ਸਿਪਾਹੀ ਲਵਪ੍ਰੀਤ ਸਿੰਘ ਦੀ ਕੱਲ੍ਹ ਗਸ਼ਤ ਦੌਰਾਨ ਪੈਰ ਫਿਸਲਣ ਕਾਰਨ ਡੂੰਘੀ ਖੱਡ ਵਿਚ ਡਿੱਗਣ ਕਾਰਨ ਦੁਖਦਾਈ ਹਾਦਸੇ ਵਿਚ ਮੌਤ ਹੋ ਗਈ ਸੀ ।

Share this Article
Leave a comment