ਚੰਡੀਗੜ੍ਹ: ਪੰਜਾਬ ਸਰਕਾਰ ਨੇ ਰਾਜ ਵਿਧਾਨ ਸਭਾ ਚੋਣਾਂ ਵਿੱਚ ਤਾਇਨਾਤ ਮੁਲਾਜ਼ਮਾਂ ਨੂੰ 21 ਫਰਵਰੀ ਨੂੰ ਛੁੱਟੀ ਦੇਣ ਦਾ ਐਲਾਨ ਕੀਤਾ ਹੈ। ਇਹ ਆਦੇਸ਼ ਵਧੀਕ ਮੁੱਖ ਚੋਣ ਅਫਸਰ ਬੀ. ਨਿਵਾਸ ਨੇ ਜਾਰੀ ਕੀਤੇ ਹਨ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਈਆਂ ਹਨ। ਇਸ ਦੌਰਾਨ ਅਧਿਆਪਕਾਂ ਸਣੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਸਨ। ਇਸ ਨੂੰ ਵੇਖਦੇ ਹੋਏ ਸਰਕਾਰ ਨੇ ਭਲਕੇ 21 ਫਰਵਰੀ ਨੂੰ ਚੋਣਾਂ ਵਿਚ ਡਿਊਟੀ ਦੇ ਰਹੇ ਮੁਲਾਜ਼ਮ ਨੂੰ ਛੁੱਟੀ ਦਿੱਤੀ ਗਈ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.