ਪੰਜਾਬ ਸਰਕਾਰ ਵਲੋਂ 14 ਫਰਵਰੀ ਨੂੰ ਵੋਟਰਾਂ ਲਈ ਤਨਖਾਹ ਸਣੇ ਛੁੱਟੀ ਦਾ ਐਲਾਨ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ 14 ਫਰਵਰੀ, 2021 ਨੂੰ ਉਹਨਾਂ ਜ਼ਿਲ੍ਹਿਆਂ ਦੇ ਵੋਟਰਾਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜਿਹਨਾਂ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਿਚ ਆਮ ਚੋਣਾਂ ਅਤੇ ਨਗਰ ਨਿਗਮ / ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੇ ਕੁਝ ਵਾਰਡਾਂ ਵਿਚ ਜ਼ਿਮਨੀ ਚੋਣਾਂ ਹੋਣੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਕਾਰ ਵਲੋਂ ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜਿਥੇ 14.2.2021 (ਐਤਵਾਰ) ਨੂੰ ਨਗਰ ਨਿਗਮ, ਨਗਰ ਕੌਂਸਲਾਂ ਨਗਰ, ਪੰਚਾਇਤਾਂ ਅਤੇ ਜ਼ਿਮਨੀ ਚੋਣਾਂ ਹੋਣੀਆਂ ਹਨ।

Share This Article
Leave a Comment