ਚੰਡੀਗੜ੍ਹ: ਵਿਸ਼ਵ ਭਰ ਵਿੱਚ ਲਾਕਡਾਊਨ ਦੀਆਂ ਪਾਬੰਦੀਆਂ ਦੇ ਚਲਦੇ ਵੱਖ ਵੱਖ ਦੇਸ਼ਾਂ ਵਿੱਚ ਫਸੇ ਪੰਜਾਬੀਆਂ, ਜਿਨ੍ਹਾਂ ਵਿੱਚ ਵਿਦਿਆਰਥੀ ਵੀ ਹਨ ਉਨ੍ਹਾ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਪੰਜਾਬ ਸਰਕਾਰ ਨੇ ਪਹਿਲ ਕੀਤੀ ਹੈ।
ਸਰਕਾਰ ਨੇ ਵੱਖਰਾ ਦੇਸ਼ਾਂ ਲਈ ਕੋ-ਆਰਡੀਨੇਟਰਾਂ ਦੀ ਨਿਯੁਕਤੀ ਕੀਤੀ ਹੈ , ਤਾਂਕਿ ਪਰਵਾਸੀ ਪੰਜਾਬੀ ਸਬੰਧਤ ਦੇਸ਼ ਵਿੱਚ ਉਨ੍ਹਾਂ ਨਾਲ ਤਾਲਮੇਲ ਕਰ ਸਕਣ। ਐਨਆਰਆਈ, ਖੇਡ ਅਤੇ ਨੌਜਵਾਨ ਮਾਮਲਿਆਂ ਸੰਬੰਧੀ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਕੋਰੋਨਾ ਸੰਕਟ ਦੇ ਚਲਦੇ ਲਾਕਡਾਊਨ ਕਾਰਨ ਯਾਤਰਾ ਪਾਬੰਦੀਆਂ ਵਿੱਚ ਬਹੁਤ ਸਾਰੇ ਪਰਵਾਸੀ ਭਾਰਤੀ ਵਿਦੇਸ਼ਾਂ ਵਿੱਚ ਫਸ ਗਏ ਹਨ।
ਵਿਦੇਸ਼ੀ ਮੰਤਰਾਲੇ ਨੇ ਇਸ ਸਬੰਧੀ ਵਿੱਚ 9 ਰਾਜਾਂ ਨਾਲ ਮੀਟਿੰਗ ਵੀ ਕੀਤੀ ਹੈ, ਤਾਂਕਿ ਇਸ ਐਨਆਰਆਈ ਨੂੰ ਜ਼ਰੂਰੀ ਸਹਾਇਤਾ ਅਤੇ ਸਲਾਹ ਦਿੱਤੀ ਜਾ ਸਕੇ। ਵਿਦੇਸ਼ ਮੰਤਰਾਲੇ ਦਾ ਇਹ ਵੀ ਮੰਨਣਾ ਹੈ ਕਿ ਐਨਆਰਆਈ ਨੂੰ ਤਾਲਾਬੰਦੀ ਖਤਮ ਹੋਣ ‘ਤੇ ਭਾਰਤ ਆਉਣ ਤੋਂ ਬਾਅਦ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਪਰਵਾਸੀ ਪੰਜਾਬੀਆਂ ਨੂੰ ਆਨਰੇਰੀ ਕੋ ਆਰਡਿਨੇਟਰਾਂ ਨਾਲ ਜੋੜਨ ਦੀ ਪਹਿਲ ਕੀਤੀ ਹੈ ਤਾਂਕਿ ਉਨ੍ਹਾਂ ਦੀ ਸਹਾਇਤਾ ਕੀਤੀ ਜਾ ਸਕੇ।
ਕੋਈ ਵੀ ਐਨਆਰਆਈ ਕਿਸੇ ਵੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ ਤਾਂ ਉਹ ਸਿੱਧਾ ਉਨ੍ਹਾਂ ਦੇ ਨਾਲ ਮੇਲ ਆਈਡੀ [email protected] ‘ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂਨੇ ਅੱਗੇ ਕਿਹਾ ਕਿ ਐਨਆਰਆਈ ਵਲੋਂ ਸਬੰਧਤ ਕਿਸੇ ਵੀ ਮਾਮਲੇ ਲਈ ਵਿਭਾਗ ਦੇ ਸਕੱਤਰ ਰਾਹੁਲ ਭੰਡਾਰੀ ਦੇ ਨਾਲ ਵੀ ਮੇਲ ਆਈਡੀ [email protected] ‘ਤੇ ਸੰਪਰਕ ਕੀਤਾ ਜਾ ਸਕਦਾ ਹੈ।