ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਨਮ ਕਾਂਗੜਾ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਉਸ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਗੈਰ-ਸਰਕਾਰੀ ਮੈਂਬਰ ਵਜੋਂ ਮੁਅੱਤਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦੀ ਮਨਜ਼ੂਰੀ ਉਪਰੰਤ ਸੂਬਾ ਸਰਕਾਰ ਨੇ ਪੂਨਮ ਕਾਂਗੜਾ ਨੂੰ ਐੇੱਸ.ਸੀ. ਕਮਿਸ਼ਨ ਦੀ ਮੈਂਬਰੀ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਅੱਜ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਪੂਨਮ ਕਾਂਗੜਾ ਖ਼ਿਲਾਫ਼ ਜਾਂਚ ਦੇ ਵੀ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੂਨਮ ਕਾਂਗੜਾ ਨੂੰ ਬੀਤੇ ਦਿਨੀਂ ਸੰਗਰੂਰ ਪੁਲਿਸ ਨੇ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਮਾਮਲੇ ‘ਚ ਪਤੀ ਤੇ ਪੁੱਤਰ ਸਮੇਤ ਗ੍ਰਿਫ਼ਤਾਰ ਕੀਤਾ ਸੀ।