ਮਾਨ ਸਰਕਾਰ ਨੇ ਮੁੜ ਚੁੱਕਿਆ RBI ਤੋਂ ਕਰੋੜਾਂ ਦਾ ਕਰਜ਼ਾ

Global Team
3 Min Read

ਚੰਡੀਗੜ੍ਹ: ਪੰਜਾਬ ਸਿਰ ਕਰਜ਼ਾ ਵੱਧਦਾ ਹੀ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਫਿਰ ਆਰਬੀਆਈ ਤੋਂ 941 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਇਸ ਦਾ ਖੁਲਾਸਾ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਹੈ। ਇੱਕ ਪੰਜਾਬ ਅਖ਼ਬਾਰ ਦਾ ਹਵਾਲਾ ਦਿੰਦਿਆ ਹੋਇਆ ਮਜੀਠੀਆ ਨੇ ਕਿਹਾ ਕਿ ਪੰਜਾਬ ਸਿਰ ਕਰਜ਼ਾ ਚੜ੍ਹਾਉਣ ਦੀ ਥਾਂ ਜਿਹੜੀਆਂ ਤੁਹਾਡੇ ਆਕਾ ਲਾਲਾ ਜੀ ਅਰਵਿੰਦ ਕੇਜਰੀਵਾਲ ਨੂੰ ਮੱਧ ਪ੍ਰਦੇਸ਼, ਛਤੀਸਗੜ੍ਹ ਤੇ ਰਾਜਸਥਾਨ ’ਚ ਨੋਟਾ ਨਾਲੋਂ ਘੱਟ ਵੋਟਾਂ ਮਿਲੀਆਂ ਹਨ, ਉਹਨਾਂ ਤੋਂ ਮੰਗੋ ਸਪੈਸ਼ਲ ਜੈਟ ਦੇ ਕਿਰਾਏ ਦਾ ਪੈਸਾ ਤੇ ਇਸ਼ਤਿਹਾਰਬਾਜ਼ੀ ’ਤੇ ਖਰਚ ਹੋਏ ਪੰਜਾਬ ਦੇ ਸੈਂਕੜੇ ਕਰੋੜਾਂ ਰੁਪਏ….ਪੰਜਾਬ ਨੂੰ ਕੀ ਮਿਲਿਆ ਸੈਂਕੜੇ ਕਰੋੜਾਂ ਰੁਪਏ ਫੋਕੀ ਇਸ਼ਤਿਹਾਰਬਾਜ਼ੀ ਅਤੇ ਪ੍ਰਚਾਰ ’ਤੇ ਫੂਕ ਕੇ… ਕੇਜਰੀਵਾਲ ਤਾਂ ਕਹਿੰਦੇ ਸੀ 20 ਹਜ਼ਾਰ ਕਰੋੜ ਰੁਪਏ ਮਾਇਨਿੰਗ ਤੋਂ ਆ ਜਾਣਗੇ…ਆ ਗਏ ? 34 ਹਜ਼ਾਰ ਕਰੋੜ ਭ੍ਰਿਸ਼ਟਾਚਾਰ ਖਤਮ ਕਰਕੇ ਆਉਣੇ ਸੀ ਉਹ ਕਿੱਥੇ ?? ਆਏ ਦਿਨ ਫਜ਼ੂਲ ਖਰਚਾ ਕਰਕੇ ਪੰਜਾਬ ਤੇ ਕਰਜ਼ੇ ਦਾ ਬੋਝ ਵਧਾ ਰਹੇ ਹੋ। ਸ਼ਰਮ ਕਰੋ !’

- Advertisement -

ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਆਪਣੀ ਸਰਕਾਰ ਬਣਨ ‘ਤੇ ‘ਆਪ’ ਵੱਲੋਂ ਖ਼ਰਚੇ ਇਸ ਸਾਰੇ ਪੈਸੇ ਦੀ ਵਸੂਲੀ ਕਰਨ ਅਤੇ ਇਸ ਨੂੰ ਸਰਕਾਰੀ ਖਜ਼ਾਨੇ ਵਿੱਚ ਜਮ੍ਹਾ ਕਰਨ ਲਈ ਅਸੀਂ ਵਚਨਬੱਧ ਹਾਂ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -
Share this Article
Leave a comment