ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫਰ ਕਰਨ ਵਾਲੇ ਯਾਤਰੀਆਂ ਲਈ ਜ਼ਰੂਰੀ ਖ਼ਬਰ ਹੈ। ਪੰਜਾਬ ਰੋਡਵੇਜ਼ (ਪੀਆਰਟੀਸੀ) ਅਤੇ ਪਨਬੱਸ ਦੀਆਂ ਬੱਸਾਂ 9, 10 ਅਤੇ 11 ਜੁਲਾਈ 2025 ਨੂੰ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਦਾ ਐਲਾਨ ਕੀਤਾ ਹੈ, ਜਿਸ ਕਾਰਨ ਸੂਬੇ ’ਚ ਸਰਕਾਰੀ ਬੱਸ ਸੇਵਾਵਾਂ ’ਤੇ ਅਸਰ ਪਵੇਗਾ।
ਹੜਤਾਲ ਦਾ ਕਾਰਨ
ਮੁਲਾਜ਼ਮ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) sਰਕਾਰ ਪਿਛਲੇ ਤਿੰਨ ਸਾਲਾਂ ਤੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੇ ਕਈ ਵਾਰ ਮੀਟਿੰਗਾਂ ’ਚ ਭਰੋਸੇ ਦਿੱਤੇ, ਪਰ ਕੋਈ ਮੰਗ ਪੂਰੀ ਨਹੀਂ ਹੋਈ।
ਸਰਕਾਰ ਦੇ ਵਾਅਦੇ ਅਤੇ ਹਕੀਕਤ
ਜੁਲਾਈ 2024: ਜਲੰਧਰ ਜ਼ਿਮਨੀ ਚੋਣਾਂ ਦੌਰਾਨ ਮੁੱਖ ਮੰਤਰੀ ਨੇ 1 ਜੁਲਾਈ 2024 ਨੂੰ ਕਰਮਚਾਰੀਆਂ ਨੂੰ ਇੱਕ ਮਹੀਨੇ ’ਚ ਮੰਗਾਂ ਹੱਲ ਕਰਨ ਦਾ ਲਿਖਤੀ ਭਰੋਸਾ ਦਿੱਤਾ ਸੀ।
ਟਰਾਂਸਪੋਰਟ ਮੰਤਰੀ: ਮੰਤਰੀ ਨੇ 2 ਮਹੀਨਿਆਂ ’ਚ ਮੰਗਾਂ ਹੱਲ ਕਰਨ ਲਈ ਕਮੇਟੀ ਬਣਾਉਣ ਦਾ ਵਾਅਦਾ ਕੀਤਾ, ਪਰ ਇੱਕ ਸਾਲ ਬੀਤਣ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲਿਆ।
ਮੁਲਾਜ਼ਮਾਂ ਦਾ ਦੋਸ਼ ਹੈ ਕਿ ਸਰਕਾਰ ਸਿਰਫ ਮੀਟਿੰਗਾਂ ’ਚ ਸਮਾਂ ਟਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਹੜਤਾਲ ਅਤੇ ਅਗਲੇ ਕਦਮ
ਕਰਮਚਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਤਾਂ:
30 ਜੂਨ 2025: ਡਾਇਰੈਕਟਰ ਸਟੇਟ ਟਰਾਂਸਪੋਰਟ ਦੇ ਮੁੱਖ ਦਫਤਰ ਅੱਗੇ ਧਰਨਾ।
9-11 ਜੁਲਾਈ 2025: ਪੂਰਨ ਚੱਕਾ ਜਾਮ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪੱਕਾ ਧਰਨਾ।
ਇਸ ਹੜਤਾਲ ਕਾਰਨ ਲੱਖਾਂ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਖਾਸ ਕਰਕੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਜਦੋਂ ਸਫਰ ਦੀ ਮੰਗ ਵੱਧ ਹੁੰਦੀ ਹੈ।