ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਲਈ ਮੰਗੀਆਂ ਅਰਜ਼ੀਆਂ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਲੋਕ ਸੇਵਾ ਕਮਿਸ਼ਨ (PPSC) ਦੇ ਚੇਅਰਮੈਨ ਦੀ ਇਕ ਅਸਾਮੀ ਭਰਨ ਲਈ ਅਰਜ਼ੀਆਂ ਮੰਗੀਆਂ ਹਨ। ਅਰਜ਼ੀਆਂ ਜਮ੍ਹਾਂ ਕਰਨ ਦੀ ਆਖ਼ਰੀ ਤਰੀਕ 08 ਜੁਲਾਈ, 2021 ਰੱਖੀ ਗਈ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉੱਚ ਯੋਗਤਾ ਅਤੇ ਪ੍ਰਬੰਧਕੀ ਤਜ਼ਰਬੇ ਵਾਲੇ ਉੱਘੇ ਵਿਅਕਤੀਆਂ ਦੀਆਂ ਅਰਜ਼ੀਆਂ ਨੂੰ ਸੱਦਾ ਦੇਣ ਦਾ ਫੈਸਲਾ ਕੀਤਾ ਹੈ।

 

ਮੁੱਖ ਸਕੱਤਰ ਦੀ ਅਗਵਾਈ ਵਾਲੀ ਇਕ ਸਰਚ ਕਮੇਟੀ ਉਨ੍ਹਾਂ ਨਾਵਾਂ ਦੀ ਸੂਚੀ ਤਿਆਰ ਕਰੇਗੀ,  ਜਿਹੜੀ ਉਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਵਾਲੀ ਉੱਚ ਸ਼ਕਤੀ ਕਮੇਟੀ ਦੁਆਰਾ ਵਿਚਾਰੀ ਜਾਵੇਗੀ।

Share This Article
Leave a Comment