PAU ਲੁਧਿਆਣਾ ‘ਚ VC ਦੀ ਨਿਯੁਕਤੀ ਵਿਵਾਦ ‘ਤੇ ਭਗਵੰਤ ਮਾਨ ਸਰਕਾਰ ਦਾ ਵੱਡਾ ਫੈਸਲਾ

Prabhjot Kaur
2 Min Read

ਚੰਡੀਗੜ੍ਹ: ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਲੈ ਕੇ ਮਾਨ ਸਰਕਾਰ ਨੇ ਆਪਣੇ ਸਟੈਂਡ ਸਪਸ਼ਟ ਕਰ ਦਿੱਤਾ ਹੈ। ਪੰਚਾਇਤ ਤੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਫ਼ ਸ਼ਬਦਾਂ ‘ਚ ਕਿਹਾ ਹੈ ਕਿ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਦੀ ਨਿਯੁਕਤੀ ਬਕਾਇਦਾ ਨੇਮਾਂ ਦੇ ਤਹਿਤ ਹੋਈ ਹੈ। ਇਸ ਲਈ ਵਾਈਸ ਚਾਂਸਲਰ ਨੂੰ ਕਿਸੇ ਵੀ ਕੀਮਤ ‘ਤੇ ਹਟਾਇਆ ਨਹੀਂ ਜਾ ਸਕਦਾ।

ਕੁਝ ਦਿਨ ਪਹਿਲਾਂ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਲਗਾਏ ਗਏ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗ਼ੈਰ ਕਾਨੂੰਨੀ ਦੱਸਦਿਆਂ ਸਰਕਾਰ ਨੂੰ VC ਬਦਲਣ ਦੇ ਹੁਕਮ ਜਾਰੀ ਕੀਤੇ ਸਨ। ਰਾਜਪਾਲ ਮੁਤਾਬਕ VC ਦੀ ਨਿਯੁਕਤੀ ਲਈ ਸੂਬਾ ਸਰਕਾਰ ਯੋਗ ਤਿੰਨ ਨਾਮਾਂ ਦਾ ਪੈਨਲ ਗਵਰਨਰ ਨੂੰ ਭੇਜਦੀ ਹੈ। ਜਿਸ ਵਿੱਚੋਂ ਰਾਜਪਾਲ ਹੀ ਵਾਈਸ ਚਾਂਸਲਰ ਨੂੰ ਨਿਯੁਕਤ ਕਰਦਾ ਹੈ, ਪਰ ਭਗਵੰਤ ਮਾਨ ਸਰਕਾਰ ਵੱਲੋਂ ਅਜਿਹਾ ਨਹੀਂ ਕੀਤਾ ਗਿਆ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਹੁਕਮਾਂ ਨੂੰ ਦਰਕਿਨਾਰ ਕਰਦਿਆਂ ਪੰਜਾਬ ਸਰਕਾਰ ਖੇਤੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੂੰ ਨਹੀਂ ਹਟਾਏਗੀ। ਇਸ ਤੋਂ ਇਲਾਵਾ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਾਜਪਾਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੋੜਵਾਂ ਜਵਾਬ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਉਪ ਕੁਲਪਤੀ ਦੀ ਫਾਈਲ ਰਾਜਪਾਲ ਨੇ ਜਦੋਂ ਮੋੜ ਦਿੱਤੀ ਸੀ ਤਾਂ ਸਰਕਾਰ ਨੇ ਤਿੰਨ ਮੈਂਬਰੀ ਪੈਨਲ ਰਾਜਪਾਲ ਨੂੰ ਭੇਜਣ ਦਾ ਫ਼ੈਸਲਾ ਕੀਤਾ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment