ਪੰਜਾਬ ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ਼ ਮੰਗਾਂ ਦਾ ਕਰਾਂਗੇ ਛੇਤੀ ਹੱਲ : ਲਾਲਜੀਤ ਸਿੰਘ ਭੁੱਲਰ

Global Team
2 Min Read

ਚੰਡੀਗੜ੍: ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਸਮੁੱਚੀਆਂ ਜਾਇਜ ਮੰਗਾਂ ਦਾ ਛੇਤੀ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ 3 ਫਰਵਰੀ, 2026 ਨੂੰ ਟਰਾਂਸਪੋਰਟ ਸਕੱਤਰ ਨਾਲ ਯੂਨੀਅਨ ਮੈਂਬਰਾਂ ਦੀ ਮੀਟਿੰਗ ਰੱਖੀ ਗਈ ਹੈ।

ਅੱਜ ਇੱਥੇ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ .ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਫਦ ਨਾਲ ਮੀਟਿੰਗ ਦੌਰਾਨ ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕੰਟਰੈਚੂਅਲ ਕਰਮਚਾਰੀਆਂ ਦੀਆਂ ਸਾਰੀਆਂ ਜਾਇਜ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ।

ਮੰਤਰੀ ਨੇ ਕਿਹਾ ਪੰਜਾਬ ਸਰਕਾਰ ਜਿੱਥੇ ਕਰਮਚਾਰੀਆਂ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਸੂਬੇ ਦੇ ਲੋਕਾਂ ਅਤੇ ਯਾਤਰੀਆਂ ਦੇ ਹਿੱਤਾਂ ਦਾ ਖਿਆਲ ਵੀ ਰੱਖ ਰਹੀ ਹੈ। ਮੰਤਰੀ ਨੇ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਸਰਕਾਰ ਵੀ ਆਪਣੇ ਕਰਮਚਾਰੀਆਂ ਦਾ ਪੂਰਾ ਖਿਆਲ ਰੱਖੇਗੀ।

ਇਸ ਮੌਕੇ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਵਿਸ਼ੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਕੁਮਾਰ ਅਮਿਤ, ਡਾਇਰੈਕਟਰ ਸਟੇਟ ਟਰਾਂਸਪੋਰਟ ਰਾਜੀਵ ਕੁਮਾਰ ਗੁਪਤਾ, ਏ. ਐਮ.ਡੀ. ਪੀ.ਆਰ.ਟੀ.ਸੀ, ਨਵਦੀਪ ਕੁਮਾਰ ਤੋਂ ਇਲਾਵਾ ਰੇਸ਼ਮ ਸਿੰਘ ਸੂਬਾ ਪ੍ਧਾਨ, ਸਮਸੇ਼ਰ ਸਿੰਘ ਜਰਨਲ ਸਕੱਤਰ, ਹਰਕੇਸ਼ ਕੁਮਾਰ ਵਿੱਕੀ ਸੀਨੀਅਰ ਮੀਤ ਪ੍ਰਧਾਨ, ਬਲਜੀਤ ਸਿੰਘ ਕੈਸ਼ੀਅਰ ਅਤੇ ਜਗਤਾਰ ਸਿੰਘ ਆਦਿ ਆਗੂ ਮੀਟਿੰਗ ਵਿੱਚ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment