ਪੰਜਾਬ ਸਰਕਾਰ ਵਲੋਂ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਸਲਾਹਕਾਰ ਕਮੇਟੀ ਦਾ ਗਠਨ

TeamGlobalPunjab
2 Min Read

ਚੰਡੀਗੜ੍ਹ: ਸੂਬੇ ਵਿੱਚ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਨਿਵੇਸ਼ ਨੂੰ ਵਧਾਉਣ ਲਈ, ਪੰਜਾਬ ਸਰਕਾਰ ਵਲੋਂ ਅੱਜ ਇੱਕ ਸਲਾਹਕਾਰ ਕਮੇਟੀ ਗਠਿਤ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਫੂਡ ਪ੍ਰੋਸੈਸਿੰਗ ਮੰਤਰੀ ਇਸ ਕਮੇਟੀ ਦੇ ਚੇਅਰਮੈਨ ਹੋਣਗੇ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ, ਚੇਅਰਮੈਨ ਮਿਲਕਫੈਡ ਪੰਜਾਬ ਅਤੇ ਚੇਅਰਮੈਨ ਮਾਰਕਫੈੱਡ ਇਸ ਕਮੇਟੀ ਦੇ ਨਾਨ ਆਫੀਸਲ ਮੈਂਬਰ ਹੋਣਗੇ। ਉਨਾਂ ਦੱਸਿਆ ਕਿ ਵਧੀਕ ਮੁੱਖ ਸਕੱਤਰ (ਵਿਕਾਸ), ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ, ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ, ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ, ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰੋਮੋਸ਼ਨ (ਪੀ.ਬੀ.ਆਈ.ਪੀ.) ਦੇ ਪ੍ਰਮੁੱਖ ਸਕੱਤਰ ਇਸ ਕਮੇਟੀ ਦੇ ਅਧਿਕਾਰਤ ਮੈਂਬਰ ਹੋਣਗੇ।

ਇਸ ਕਮੇਟੀ ਦੇ ਢਾਂਚੇ ਬਾਰੇ ਹੋਰ ਜਾਣਕਾਰੀ ਦਿੰਦਿਆ ਬੁਲਾਰੇ ਨੇ ਦੱਸਿਆ ਕਿ ਡਾ. ਏ.ਆਰ.ਸ਼ਰਮਾ ਸੀ.ਐਮ.ਡੀ. ਰਿਸੇਲਾ ਹੈਲਥ ਫੂਡਜ਼ ਲਿਮਟਿਡ, ਪਿਆਰਾ ਲਾਲ ਸੇਠ ਸੂਬਾ ਪ੍ਰਧਾਨ, ਪੰਜਾਬ ਪ੍ਰਦੇਸ਼ ਵਪਾਰ ਮੰਡਲ, ਅਜੈ ਕੁਮਾਰ ਕੋਹਿਨੂਰ ਐਗਰੋ ਫੂਡਜ਼, ਨਰਿੰਦਰ ਗੋਇਲ ਐਨ.ਕੇ. ਐਗਰੋ ਪ੍ਰੋਡਕਟਸ ਪ੍ਰਾਈਵੇਟ ਲਿਮਟਿਡ,  ਵਿਜੇ ਗਰਗ ਸ਼ਿਵਾ ਪੋਲਟਰੀ ਇਕਊਪਮੈਂਟਸ, ਜਗਤ ਮੋਹਨ ਅਗਰਵਾਲ ਪਾਇਨੀਅਰ ਇੰਡਸਟਰੀ ਲਿਮਟਡ, ਅਨੂਪ ਬੈਕਟਰ ਮੈਸਰਜ਼ ਬੈਕਟਰ ਅਤੇ ਬੇਕਸ ਬੈਸਟ ਫੂਡ ਲਿਮ., ਮੈਸਰਜ਼ ਸੁਖਜੀਤ ਸਟਾਰਚ ਅਤੇ ਕੈਮੀਕਲਜ਼ ਲਿਮਟਿਡ ਦੇ ਉਪ ਪ੍ਰਧਾਨ ਅਤੇ ਸੀ.ਈ.ਓ. ਭਵਦੀਪ ਸਰਦਾਨਾ, ਸਚਿਤ ਮਦਾਨ ਸੀਈਓ ਮੈਸਰਜ਼ ਟੈਕਨੀਕੋ ਐਗਰੀ ਸਾਇੰਸਜ਼ ਲਿਮਟਿਡ ਨੂੰ ਇਸ ਕਮੇਟੀ ਦੇ ਗੈਰ-ਸਰਕਾਰੀ ਮੈਂਬਰਾਂ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫੂਡ ਪ੍ਰੋਸੈਸਿੰਗ ਦੇ ਮਿਸ਼ਨ ਡਾਇਰੈਕਟਰ ਅਤੇ ਵਿਸ਼ੇਸ਼ ਸਕੱਤਰ ਇਸ ਕਮੇਟੀ ਦੇ ਮੈਂਬਰ ਕਨਵੀਨਰ ਹੋਣਗੇ। ਉਨਾਂ ਕਿਹਾ ਕਿ ਨਿਯਮਾਂ ਅਤੇ ਸ਼ਰਤਾਂ ਦੇ ਅਨੁਸਾਰ ਕਮੇਟੀ ਨਵੇਂ ਨਿਵੇਸ਼ ਲਈ ਸੰਭਾਵਤ ਪ੍ਰੋਜੈਕਟਾਂ ਦੀ ਪਛਾਣ ਕਰਨ ਲਈ ਦੋ ਮਹੀਨਿਆਂ ਵਿੱਚ ਘੱਟੋ ਘੱਟ ਇੱਕ ਵਾਰ ਮੀਟਿੰਗ ਕਰੇਗੀ।

Share This Article
Leave a Comment