ਚੰਡੀਗੜ੍ਹ: ਦੇਸ਼ ਭਰ ਵਿੱਚ ਅੱਜ ਤੋਂ ਸਿਨੇਮਾ ਘਰ ਮਨੋਰੰਜਨ ਪਾਰਕਾਂ ਅਤੇ ਮਲਟੀਪਲੈਕਸ ਖੁੱਲ੍ਹਣ ਜਾ ਰਹੇ ਹਨ ਪਰ ਪੰਜਾਬ ਸਰਕਾਰ ਇਨ੍ਹਾਂ ਨੂੰ ਨਹੀਂ ਖੋਲ੍ਹ ਰਹੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਦਾ ਹਵਾਲਾ ਦਿੰਦੇ ਹੋਏ ਸਿਨੇਮਾ ਘਰ ਬੰਦ ਰੱਖਣ ਦੀ ਹਦਾਇਤ ਦਿੱਤੀ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਹਾਲੇ ਤੱਕ ਕੋਈ ਵੀ ਮਨੋਰੰਜਨ ਪਾਰਕ ਨਹੀਂ ਖੋਲ੍ਹੀ ਜਾਵੇਗੀ।
ਇਸ ਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਦੇ ਹੋਏ ਦਿੱਤੀ ਹੈ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਰਾਮ ਲੀਲਾ ਦੇ ਸਮਾਗਮਾਂ ਨੂੰ ਹਰੀ ਝੰਡੀ ਦਿੱਤੀ ਹੈ। ਕੋਵਿਡ-19 ਦੇ ਨਿਯਮਾਂ ਨੂੰ ਧਿਆਨ ‘ਚ ਰੱਖਦੇ ਹੋਏ ਸੂਬੇ ਅੰਦਰ ਰਾਮਲੀਲਾ ਕੀਤੀਆਂ ਜਾ ਸਕਦੀਆਂ ਹਨ। ਇਸ ਦੇ ਲਈ ਪ੍ਰਬੰਧਕਾਂ ਨੂੰ ਦਰਸ਼ਕਾਂ ਵਿਚਾਲੇ ਸਮਾਜਿਕ ਦੂਰੀ ਬਣਾਏ ਰੱਖਣਾ ਯਕੀਨੀ ਬਣਾਉਣਾ ਪਵੇਗਾ।
.@capt_amarinder led Punjab government decides not to open Multiplexes, Cinema Halls and Entertainment Parks in the state yet. However, Ramlilas to be allowed with strict Covid protocols. Details to be announced after Covid review meeting by CM. pic.twitter.com/Ye2OG5mpJ8
— Raveen Thukral (@RT_MediaAdvPbCM) October 15, 2020