BREAKING : ਪੰਜਾਬ ਸਰਕਾਰ ਨੇ ਜ਼ਿਲ੍ਹਾ ਮਲੇਰਕੋਟਲਾ ਦੇ ਪਹਿਲੇ ਐਸ.ਐਸ.ਪੀ. ਦੇ ਨਾਂ ਦਾ ਕੀਤਾ ਐਲਾਨ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਨਵੇਂ ਜ਼ਿਲੇ ਮਲੇਰਕੋਟਲਾ ਦੇ ਪੁਲਿਸ ਅਤੇ ਪ੍ਰਸ਼ਾਸ਼ਨਕ ਅਧਿਕਾਰੀਆਂ ਦੀ ਚੋਣ ਸ਼ੁਰੂ ਕਰ ਦਿੱਤੀ ਹੈ। ਮਲੇਰਕੋਟਲਾ ਜ਼ਿਲੇ ਦੇ ਪਹਿਲੇ ਐਸ.ਐਸ.ਪੀ. ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਨੇ ਇਸ ਅਹੁਦੇ ਲਈ ਇਕ ਮਹਿਲਾ ਪੁਲਿਸ ਅਧਿਕਾਰੀ ‘ਤੇ ਭਰੋਸਾ ਜਤਾਇਆ ਹੈ। ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਮਲੇਰਕੋਟਲਾ ਦੇ ਐਸ ਐਸ ਪੀ ਦੇ ਤੌਰ ‘ਤੇ ਆਈ.ਪੀ.ਐਸ. ਅਧਿਕਾਰੀ ਕੰਵਰਦੀਪ ਕੌਰ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਹੋ ਗਈ ਹੈ ।

 

- Advertisement -

 

 

ਜ਼ਿਕਰਯੋਗ ਹੈ ਕਿ ਆਈ.ਪੀ.ਐਸ. ਅਧਿਕਾਰੀ ਕੰਵਰਦੀਪ ਕੌਰ ਇਸ ਤੋਂ ਪਹਿਲਾਂ ਕਪੂਰਥਲਾ ਜ਼ਿਲ੍ਹੇ ‘ਚ ਬਤੌਰ ਐਸ.ਐਸ.ਪੀ ਤਾਇਨਾਤ ਸਨ।

 

Share this Article
Leave a comment