ਮੁਹਾਲੀ : ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰ ਕੇ ਸੂਚਿਤ ਕੀਤਾ ਗਿਆ ਹੈ। ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਾ ਹੈ।
ਹੁਣ ਕੰਮਕਾਜ ਡੀਡੀਪੀਓ ਵੇਖਣਗੇ। ਪੰਚਾਇਤ ਸੰਮਤੀਆਂ ਨੂੰ ਉਨ੍ਹਾਂ ਦੀ ਪਹਿਲੀ ਮੀਟਿੰਗ ਕਰਨ ਦੀ ਮਿਤੀ (5 ਸਾਲ ਮੁਕੰਮਲ ਹੋਣ) ਦੇ ਆਧਾਰ ‘ਤੇ ਭੰਗ ਕੀਤਾ ਜਾ ਰਿਹਾ ਹੈ।
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਫਿਰੋਜ਼ਪੁਰ, ਨਵਾਂ ਸ਼ਹਿਰ, ਫਤਹਿਗੜ੍ਹ ਸਾਹਿਬ, ਬਠਿੰਡਾ, ਮਾਨਸਾ, ਪਟਿਆਲਾ, ਲੁਧਿਆਣਾ, ਹੁਸ਼ਿਆਰਪੁਰ, ਤਰਨਤਾਰਨ, ਮੋਗਾ, ਮੁਹਾਲੀ, ਪਠਾਨਕੋਟ, ਫਰੀਦਕੋਟ, ਗੁਰਦਾਸਪੁਰ, ਫਾਜ਼ਿਲਕਾ, ਕਪੂਰਥਲਾ ਜਲੰਧਰ, ਰੋਪੜ ਅਤੇ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਆਉਣ ਵਾਲੀ ਜ਼ਿਆਦਾਤਰ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਬਾਕੀ 153 ਵਿੱਚੋਂ 76 ਪੰਚਾਇਤ ਸੰਮਤੀਆਂ ਨੂੰ ਸਰਕਾਰ ਨੇ ਭੰਗ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।