Punjab Government Employees DA: ਮੁਲਾਜ਼ਮਾਂ ਦੇ DA ਦੇ ਮਸਲੇ ‘ਤੇ ਪੰਜਾਬ ਸਰਕਾਰ ਦਾ ਬਿਆਨ

Global Team
3 Min Read

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ (DA) ਜਾਰੀ ਕਰਨ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਕਾਰ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਨੇ ਇੱਕ ਸਮੂਹਿਕ ਪ੍ਰੈੱਸ ਕਾਨਫਰੰਸ ਕੀਤੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਤੇ ਬਲਜੀਤ ਕੌਰ ਨੇ ਇਸ ਕਾਨਫਰੰਸ ‘ਚ ਸ਼ਿਰਕਤ ਕੀਤੀ। ਮੰਤਰੀਆਂ ਨੇ ਡੀਏ ਮਾਮਲੇ ‘ਚ ਮੀਡੀਆ ਸਾਹਮਣੇ ਕੁਝ ਤੱਥ ਰੱਖੇ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਕਰਮਚਾਰੀ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਕਰਮਚਾਰੀਆਂ ਵਿੱਚ ਸ਼ਾਮਿਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਤਨਖਾਹ ਅਤੇ DA ਨੂੰ ਮਿਲਾ ਕੇ ਪੰਜਾਬ ਦੇ ਮੁਲਾਜ਼ਮਾਂ ਦੀ ਆਮਦਨ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਰਗੇ ਸੂਬਿਆਂ ਦੇ ਕਰਮਚਾਰੀਆਂ ਨਾਲੋਂ ਵੱਧ ਹੈ।ਚੀਮਾ ਨੇ ਪੰਜਾਬ ਦੇ ਮੁਲਾਜ਼ਮਾਂ ਦੀ ਗੁਜਰਾਤ ਦੇ ਸਰਕਾਰੀ ਮੁਲਾਜ਼ਮਾਂ ਨਾਲ ਤੁਲਨਾ ਕੀਤੀ। ਉਨ੍ਹਾਂ ਕਿਹਾ ਕਿ ਗੁਜਰਾਤ ‘ਚ ਜਿੱਥੇ ਪਿਛਲੇ ਲਗਭਗ 30 ਸਾਲਾਂ ‘ਤੋਂ ਭਾਰਤੀ ਜਨਤਾ ਪਾਰਟੀ ਰਾਜ ਕਰ ਰਹੀ ਹੈ, ਉੱਥੇ ਦੇ ਮੁਲਾਜ਼ਮਾਂ ਨੂੰ ਪੰਜਾਬ ਦੇ ਮੁਲਾਜ਼ਮਾਂ ਨਾਲੋਂ 28 ਫ਼ੀਸਦੀ ਘੱਟ ਤਨਖ਼ਾਹ ਮਿਲਦੀ ਹੈ।

ਹਰਪਾਲ ਸਿੰਘ ਚੀਮਾ ਨੇ ਦੂਜਾ ਤੱਥ ਸਾਹਮਣੇ ਰੱਖਦੇ ਹੋਏ ਕਿਹਾ ਕਿ ਪੰਜਾਬ ਦੇ ਕੁੱਲ ਮਾਲੀਆ (Revenue) ਦਾ 51 ਫ਼ੀਸਦੀ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ‘ਤੇ ਖ਼ਰਚ ਹੁੰਦਾ ਹੈ, ਜੋ ਕਿ ਦੇਸ਼ ਭਰ ਦਾ ਸਭ ਤੋਂ ਉੱਚ ਫ਼ੀਸਦੀ ਨੰਬਰ ਹੈ। ਉਨ੍ਹਾਂ ਨੇ ਦੂਜੇ ਸੂਬਿਆਂ ਨਾਲ ਤੁਲਨਾ ਕਰਦੇ ਹੋਏ ਕਿਹਾ ਕਿ ਜੇਕਰ ਹੋਰ ਸੂਬਿਆਂ, ਪੰਜਾਬ ਨਾਲ ਲੱਗਦੇ ਸੂਬਿਆਂ ਜਾਂ ਪੂਰੇ ਦੇਸ਼ ਦੀ ਗੱਲ ਕਰੀਏ ਤਾਂ ਸਿਰਫ਼ 38 ਫ਼ੀਸਦੀ ਔਸਤ ਆਉਂਦੀ ਹੈ। ਉਨ੍ਹਾਂ ਉਦਾਹਰਣ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ‘ਚ 100 ਰੁਪਏ ਦੀ ਕੁਲੈਕਸ਼ਨ ਹੁੰਦੀ ਹੈ ਤਾਂ ਉਸ ‘ਚੋਂ 51 ਰੁਪਏ ਮੁਲਾਜ਼ਮਾਂ ਦੀ ਸੈਲਰੀ ਤੇ ਪੈਨਸ਼ਨ ‘ਤੇ ਖ਼ਰਚ ਹੁੰਦੇ ਹਨ।

ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਜੋ ਸੈਲਰੀ ਘਰ ਲੈ ਕੇ ਜਾਂਦੇ ਹਨ ਯਾਨੀ ਕਿ ਜੋ ਟੇਕ-ਹੋਮ ਪੇਅ ਹੈ, ਉਹ ਵੀ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਜੋ ਸੈਂਟਰ ਦਾ ਪੇਅ ਕਮੀਸ਼ਨ ਜੋ ਕੇਂਦਰ ਸਰਕਾਰ ਦੇ ਮੁਲਾਜ਼ਮ ਨੂੰ ਮਿਲਦਾ ਹੈ, ਉਸ ਨਾਲੋਂ ਜ਼ਿਆਦਾਤਰ ਪੰਜਾਬ ਦੇ ਮੁਲਾਜ਼ਮ ਵੱਧ ਤਨਖ਼ਾਹ ਲੈਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਲਰਕ, ਡਰਾਈਵਰ, ਸਟੈਨੋਗ੍ਰਾਫਰ, ਪੁੰਜਾਬ ਪੁਲਿਸ ਮੁਲਾਜ਼ਮ ਤੇ ਅਧਿਆਪਕ ਵਾਂਗ ਹੋਰ ਮੁਲਾਜ਼ਮਾਂ ਦੀ ਤਨਖ਼ਾਹ, ਸੈਂਟਰ ਨਾਲੋਂ ਕਿਤੇ ਵੱਧ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment