ਪੰਜਾਬ ਸਰਕਾਰ ਨੇ ਬਦਲੀਆਂ/ਤਾਇਨਾਤੀਆਂ ‘ਤੇ ਲਗਾਈ ਰੋਕ ਨੂੰ ਹੋਰ ਵਧਾਇਆ

TeamGlobalPunjab
1 Min Read

ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਵਧ ਰਹੇ ਸੰਕਟ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਵਿੱਚ ਬਦਲੀਆਂ ਅਤੇ ਤਾਇਨਾਤੀਆਂ ‘ਤੇ ਲਗਾਈ ਰੋਕ ਨੂੰ ਵਧਾ ਦਿੱਤਾ ਹੈ। ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਹ ਰੋਕ 20 ਜੂਨ ਤੱਕ ਲਗਾਈ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਬਦਲੀਆਂ ਅਤੇ ਤਾਇਨਾਤੀਆਂ ‘ਤੇ ਰੋਕ 5 ਜੂਨ ਤੱਕ ਲਗਾਈ ਸੀ। ਜਿਸ ਤੋਂ ਬਾਅਦ ਇਸ ਨੂੰ ਵਧਾ ਦਿੱਤਾ ਗਿਆ ਹੈ।ਪ੍ਰ

ਸੋਨਲ ਵਿਭਾਗ ਨੇ ਇਹ ਫੈਸਲਾ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਧਿਆਨ ‘ਚ ਰੱਖਦੇ ਹੋਏ ਲਿਆ ਹੈ। ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ।

ਇਸ ਰੋਕ ਵਿਚਾਲੇ ਹੀ ਪੰਜਾਬ ਸਰਕਾਰ ਨੇ ਪੁਲੀਸ ਵਿਭਾਗ ਵਿੱਚ ਵੱਡੇ ਤਬਾਦਲੇ ਕੀਤੇ ਸਨ। ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਏ ਜਾਣ ਉਪਰੰਤ ਕੈਪਟਨ ਸਰਕਾਰ ਨੇ ਡੀਐੱਸਪੀ ਅਤੇ ਐੱਸਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

- Advertisement -

Share this Article
Leave a comment