ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਰਾਜ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਸੁਖਮਨਾ ਕੈਚਮੈਂਟ ਏਰੀਆ ਕੇਸ ਵਿੱਚ ਪੰਜਾਬ ਨੂੰ ਐਸਸੀ ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ 100 ਕਰੋੜ ਰੁਪਏ ਜ਼ੁਰਮਾਨਾ ਅਦਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇੱਥੇ ਹੀ ਬੱਸ ਨਹੀਂ ਪਤਾ ਇਹ ਵੀ ਲੱਗਾ ਹੈ ਕਿ ਜਸਟਿਸ ਹਰਿੰਦਰ ਸਿੰਘ ਸਿੱਧੂ ਅਤੇ ਰਾਜੀਵ ਸ਼ਰਮਾ ਵੱਲੋਂ ਜ਼ੋਨ ਦੇ ਸਾਰੇ ਮਕਾਨਾਂ ਨੂੰ ਢਾਹੁਣ ਦੇ ਹੁਕਮ ਦਿੱਤੇ ਜਾਣ ਬਾਰੇ ਵੀ ਰਿਪੋਰਟਾਂ ਮਿਲ ਰਹੀਆਂ ਹਨ।
ਮਿਲੀ ਜਾਣਕਾਰੀ ਮੁਤਾਬਿਕ ਅਦਾਲਤ ਵੱਲੋਂ ਇਹ ਵੀ ਕਿਹਾ ਗਿਆ ਕਿ ਜਿਹੜੇ ਮਕਾਨ ਰਜਿਸਟਰਡ ਹਨ ਸਿਰਫ ਉਹ ਹੀ 25 ਲੱਖ ਰੁਪਏ ਦਾ ਮੁਆਵਜ਼ਾ ਰਾਸ਼ੀ ਲੈਣ ਦੇ ਹੱਕਦਾਰ ਹਨ। ਦੱਸ ਦਈਏ ਕਿ ਇੱਥੇ ਇਹ ਮਕਾਨ ਬਣਾਉਣ ਦੀ ਮਨਜ਼ੂਰੀ ਕਿਸ ਨੇ ਦਿੱਤੀ ਇਸ ਦੀ ਜਾਂਚ ਲਈ ਐਸ ਆਈਟੀ ਵੀ ਬਣਾਈ ਗਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਮੁਆਵਜ਼ਾ ਰਾਸ਼ੀ ਪੰਜਾਬ ਸਰਕਾਰ ਵੱਲੋਂ ਅਦਾ ਕੀਤੀ ਜਾਵੇਗੀ।