ਨਿਊਜ਼ ਡੈਸਕ: ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਵਚਨਬੱਧਤਾ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਹਿਕਾਰਤਾ ਵਿਭਾਗਾਂ ਦੇ ਜੂਨੀਅਰ ਇੰਜੀਨਅਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਹੁਣ ਤੱਕ 26478 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਇੱਥੇ ਮਿਊਂਸਪਲ ਭਵਨ ਵਿਖੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਭਵਨ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਜਾਂਦੇ ਅਜਿਹੇ ਸਮਾਗਮਾਂ ਦਾ ਗਵਾਹ ਹੈ ਜਿਨ੍ਹਾਂ ਵਿਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਵਚਨਬੱਧਤਾ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਹਿਕਾਰਤਾ ਵਿਭਾਗਾਂ ਦੇ ਜੂਨੀਅਰ ਇੰਜੀਨਅਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਹੁਣ ਤੱਕ 26478 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਇੱਥੇ ਮਿਊਂਸਪਲ ਭਵਨ ਵਿਖੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਭਵਨ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਜਾਂਦੇ ਅਜਿਹੇ ਸਮਾਗਮਾਂ ਦਾ ਗਵਾਹ ਹੈ ਜਿਨ੍ਹਾਂ ਵਿਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਤੇ ਫਖ਼ਰ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ ਚੁਣਿਆ ਲਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਚੁੱਕੇ ਹਨ ਜਿਨ੍ਹਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਭਰਤੀ ਹੋਏ ਉਮੀਦਵਾਰਾਂ ਦੀ ਕਲਮ ਸਮਾਜ ਦੇ ਲੋੜਵੰਦ ਅਤੇ ਕਮਜ਼ੋਰ ਵਰਗਾਂ ਦੀ ਮਦਦ ਕਰੇਗੀ।
ਅੱਜ ਦੇ ਸਮਾਗਮ ਵਿੱਚ ਨਿਯੁਕਤੀ ਪੱਤਰ ਪ੍ਰਾਪਤ ਕਰਨ ਮੌਕੇ ਲੜਕਿਆਂ ਨਾਲੋਂ ਲੜਕੀਆਂ ਦੀ ਗਿਣਤੀ ਵੱਧ ਹੋਣ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਔਰਤਾਂ ਦੇ ਸਸ਼ਕਤੀਕਰਨ ਦੀ ਲਹਿਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਇਨ੍ਹਾਂ ਪ੍ਰੀਖਿਆਵਾਂ ਨੂੰ ਸਖ਼ਤ ਮਿਹਨਤ ਅਤੇ ਲਗਨ ਨਾਲ ਪਾਸ ਕਰ ਰਹੀਆਂ ਹਨ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਸ ਨਾਲ ਸਮਾਜ ਵਿੱਚ ਸਾਕਾਰਾਤਮਕ ਬਦਲਾਅ ਆਵੇਗਾ।
ਭ੍ਰਿਸ਼ਟਾਚਾਰ ਨੂੰ ‘ਮਾਨਸਿਕ ਰੋਗ’ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਲਿਪਤ ਲੋਕਾਂ ਦਾ ਲਾਲਚ ਕਦੇ ਖਤਮ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਨੇਤਾਵਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
ਕੌਮਂਤਰੀ ਮਾਂ-ਬੋਲੀ ਦਿਵਸ ‘ਤੇ ਪੰਜਾਬੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਮਾਂ ਬੋਲੀ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸੂਬੇ ਭਰ ਦੇ ਸਾਰੇ ਸਾਈਨ ਬੋਰਡਾਂ (ਦਿਸ਼ਾ ਸੂਚਕ) ‘ਤੇ ਪੰਜਾਬੀ ਨੂੰ ਪਹਿਲ ਦੇਣ ਦੀ ਵਿਸ਼ੇਸ਼ ਮੁਹਿੰਮ ਨੂੰ ਹੋਰ ਹੁਲਾਰਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਬਹੁਤੇ ਦੁਕਾਨਦਾਰ ਪਹਿਲਾਂ ਹੀ ਸਾਈਨ ਬੋਰਡਾਂ ਵਿਚ ਪੰਜਾਬੀ ਨੂੰ ਤਰਜੀਹ ਦੇ ਚੁੱਕੇ ਹਨ ਪਰ ਬਾਕੀ ਰਹਿੰਦੇ ਦੁਕਾਨਦਾਰਾਂ ਨੂੰ ਵੀ ਰਾਜ਼ੀ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਛੋਟੇ ਦੁਕਾਨਦਾਰ ਸਾਈਨ ਬੋਰਡਾਂ ਨੂੰ ਬਦਲਣ ਦੀ ਸਮਰੱਥਾ ਨਹੀਂ ਰੱਖਦੇ, ਉਨ੍ਹਾਂ ਦੇ ਸਾਈਨ ਬੋਰਡਾਂ ਬਦਲਣ ਨੂੰ ਸੂਬਾ ਸਰਕਾਰ ਯਕੀਨੀ ਬਣਾਏਗੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.