ਪੰਜਾਬ ਸਰਕਾਰ ਨੇ ਰੱਖੜੀ ਤੋਂ ਪਹਿਲਾਂ  ਅਧਿਆਪਕਾਂ ਨੂੰ ਦਿੱਤਾ ਵੱਡਾ ਤੋਹਫ਼ਾ

Global Team
2 Min Read

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਰੱਖੜੀ ਤੋਂ ਪਹਿਲਾਂ  ਅਧਿਆਪਕਾਂ ਲਈ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ 814 ਮਾਸਟਰ ਕੈਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਹੈ। ਇਹ ਤਰੱਕੀਆਂ ਅਧਿਆਪਕਾਂ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਪੂਰੇ ਸਮਰਪਣ ਨਾਲ ਦਿੱਤੇ ਯੋਗਦਾਨ ਅਤੇ ਸਾਲਾਂ ਦੇ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਦਿੱਤੀਆਂ ਗਈਆਂ ਹਨ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਤਰੱਕੀਆਂ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਨੂੰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਪੰਜਾਬੀ ਦੇ 360, ਰਾਜਨੀਤੀ ਵਿਗਿਆਨ ਦੇ 271, ਅੰਗਰੇਜ਼ੀ ਦੇ 135, ਕਾਮਰਸ ਦੇ 40, ਸੰਸਕ੍ਰਿਤ ਦੇ 2, ਫਾਈਨ ਆਰਟਸ ਦਾ 1, ਹੋਮ ਸਾਇੰਸ ਦੇ 3 ਅਤੇ ਸਮਾਜ ਵਿਗਿਆਨ ਦੇ 2 ਲੈਕਚਰਾਰ ਸ਼ਾਮਲ ਹਨ। ਇਸ ਫ਼ੈਸਲੇ ਨਾਲ ਸਿੱਖਿਆ ਖੇਤਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਅਧਿਆਪਕਾਂ ਵਿੱਚ ਨਵੀਂ ਉਮੀਦ ਜਾਗ ਪਈ ਹੈ।

ਹਰਜੋਤ ਸਿੰਘ ਬੈਂਸ ਨੇ ਤਰੱਕੀ ਪ੍ਰਾਪਤ ਕਰਨ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਰੋਸਾ ਜਤਾਇਆ ਕਿ ਉਹ ਆਪਣੇ ਪੜ੍ਹਾਉਣ ਦੇ ਤਜਰਬੇ ਅਤੇ ਜਜ਼ਬੇ ਨਾਲ ਨੌਜਵਾਨਾਂ ਨੂੰ, ਜਿਹੜੇ ਆਗਾਮੀ ਸਮੇਂ ਵਿੱਚ ਦੇਸ਼ ਦੀ ਅਗਵਾਈ ਕਰਨਗੇ, ਇਸੇ ਤਰ੍ਹਾਂ ਪ੍ਰੇਰਿਤ ਅਤੇ ਸਿੱਖਿਆ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਤਰੱਕੀ ਅਧਿਆਪਕਾਂ ਦੇ ਕਰੀਅਰ ਵਿੱਚ ਇੱਕ ਨਵਾਂ ਵਿਸਥਾਰ ਹੈ, ਜੋ ਉਨ੍ਹਾਂ ਨੂੰ ਆਪਣੇ ਲੰਮੇ ਤਜਰਬੇ ਅਤੇ ਮਜ਼ਬੂਤ ਵਚਨਬੱਧਤਾ ਨਾਲ ਵਿਦਿਆਰਥੀਆਂ ਦੇ ਬੌਧਿਕ ਅਤੇ ਨਿੱਜੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹੋਰ ਵਧੀਆ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕਰੇਗਾ। ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਇੱਕ ਅਜਿਹਾ ਸਿੱਖਿਆਤਮਕ ਮਾਹੌਲ ਤਿਆਰ ਕਰਨ ਲਈ ਵਚਨਬੱਧ ਹੈ, ਜੋ ਵਿਦਿਆਰਥੀਆਂ ਦੀ ਸਫਲਤਾ ਅਤੇ ਅਧਿਆਪਕਾਂ ਦੇ ਪੇਸ਼ਾਵਰ ਵਿਕਾਸ ਦੋਵੇਂ ਲਈ ਉਚਿਤ ਹੋਵੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment