ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ

Rajneet Kaur
2 Min Read

ਜਲੰਧਰ : ਜਲੰਧਰ ਲੋਕ ਸਭਾ ਚੋਣਾਂ ਲਈ 10 ਮਈ ਨੂੰ ਵੋਟਿੰਗ ਕਾਰਨ ਜ਼ਿਲ੍ਹਾ ਜਲੰਧਰ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ-ਕਾਲਜ 9 ਮਈ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। 10 ਮਈ ਨੂੰ ਵੋਟਿੰਗ ਕਾਰਨ ਜਲੰਧਰ ਜ਼ਿਲ੍ਹੇ ‘ਚ ਛੁੱਟੀ ਰਹੇਗੀ। ਇਸ ਤਰ੍ਹਾਂ ਜਲੰਧਰ ‘ਚ ਦੋ ਦਿਨ ਸਕੂਲ-ਕਾਲਜ ਬੰਦ ਰਹਿਣਗੇ।ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਵੀ ਇਹ ਛੁੱਟੀ ਐਲਾਨੀ ਗਈ ਹੈ।

ਪੰਜਾਬ ਸਰਾਕਰ ਵਲੋਂ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜਲੰਧਰ ਲੋਕ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 10 ਮਈ, 2023 (ਬੁੱਧਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ।

ਡੀਸੀ ਜਲੰਧਰ ਵੱਲੋਂ ਜਾਰੀ ਹੁਕਮਾਂ ਮੁਤਾਬਕ 10 ਮਈ ਨੂੰ ਜਲੰਧਰ ‘ਚ ਵੋਟਿੰਗ ਹੈ ਜਿਸ ਲਈ 9 ਮਈ ਨੂੰ ਪੋਲਿੰਗ ਬੂਥਾਂ ਦੀ ਤਿਆਰੀ ਹੋਣੀ ਹੈ। ਤਿਆਰੀਆਂ ਨੂੰ ਦੇਖਦੇ ਹੋਏ ਪੋਲਿੰਗ ਪਾਰਟੀਆਂ ਵੱਲੋਂ ਵੀ ਬੂਥਾਂ ਦਾ ਦੌਰਾ ਕੀਤਾ ਜਾਣਾ ਹੈ ਜਿਸ ਨਾਲ ਈਵੀਐੱਮ ਮਸ਼ੀਨਾਂ ਵੀ ਸਥਾਪਿਤ ਕੀਤੀਆਂ ਜਾਣੀਆਂ ਹਨ। DC ਜਲੰਧਰ ਨੇ ਆਦੇਸ਼ ਦਿੱਤੇ ਹਨ ਕਿ ਸਾਰੇ ਬੂਥ ਸਰਕਾਰੀ ਥਾਵਾਂ ‘ਤੇ ਬਣਾਏ ਗਏ ਹਨ। ਇਸਲਈ ਸਾਰੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਅਮਨ ਕਾਨੂੰਨ ਵਿਵਸਥਾ ਬਣਾਈ ਰੱਖਣ ਤੇ ਈਵੀਐੱਮ ਮਸ਼ੀਨ ਦੀ ਸੁਰੱਖਿਆ ਕਾਰਨ 9 ਮਈ ਨੂੰ ਜ਼ਿਲ੍ਹੇ ਜਲੰਧਰ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਛੁੱਟੇ ਦੇ ਹੁਕਮ ਦਿੱਤੇ ਗਏ ਹਨ।

ਇਹ ਛੁੱਟੀ ਅਧਿਕਾਰੀ/ਮੁਲਾਜ਼ਮਾਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।ਇਸ ਦੇ ਨਾਲ ਹੀ ਜਲੰਧਰ ਲੋਕ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਮਿਤੀ 10 ਮਈ, 2023 (ਬੁੱਧਵਾਰ) ਦੀ ਤਨਖਾਹ ਸਮੇਤ (ਪੇਡ) ਛੁੱਟੀ ਘੋਸ਼ਿਤ ਕੀਤੀ ਗਈ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment