ਚੰਡੀਗੜ੍ਹ: ਘਰ-ਘਰ ਆਟਾ ਦਾਲ ਪਹੁੰਚਾਉਣ ਦੀ ਭਗਵੰਤ ਮਾਨ ਦੀ ਸਭ ਤੋਂ ਮਨਪਸੰਦ ਸਕੀਮ ‘ਤੇ ਮੁੜ ਸਵਾਲ ਉੱਠਣ ਲੱਗੇ ਹਨ। ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਕੇਂਦਰ ਦੀ ਸਕੀਮ ਹੈ ਤੇ ਮਾਨ ਸਰਕਾਰ ਨੈਸ਼ਨਲ ਫੂਡ ਸਕਿਉਰਟੀ ਐਕਟ ਦੀ ਉਲੰਘਣਾ ਕਰ ਰਹੀ ਹੈ।
ਜਾਖੜ ਨੇ ਕਿਹਾ ਕੇਂਦਰ ਦੀ ਸਕੀਮ ਨੂੰ ਪੰਜਾਬ ਸਰਕਾਰ ਹਾਈਜੈਕ ਕਰ ਰਹੀ ਹੈ। ਇਸ ਲਈ ਇਹਨਾ ‘ਤੇ ਕੇਸ ਦਰਜ ਹੋਣਾ ਚਾਹੀਦਾ। ਪੰਜਾਬ ਦੇ 1 ਕਰੋੜ 40 ਲੱਖ ਲੋਕਾਂ ਨੂੰ ਮੁਫ਼ਤ ਰਾਸ਼ਨ ਦੇਣ ਦਾ ਐਲਾਨ ਕੇਂਦਰ ਸਰਕਾਰ ਨੇ ਕੀਤਾ ਹੈ ਪਰ ਇਸ ਦਾ ਸਿਹਰਾ ਵੀ ਮਾਨ ਸਰਕਾਰ ਆਪਣੇ ਆਪ ਨੂੰ ਦੇਣ ਦੀ ਤਿਆਰੀ ਕਰ ਰਹੀ ਹੈ ਤੇ ਇਸੇ ਤਹਿਤ ਮਾਨ ਸਰਕਾਰ ਇਸ ਮੁਫ਼ਤ ਰਾਸ਼ਨ ’ਤੇ ਮੁੱਖ ਮੰਤਰੀ ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀ ਦੀ ਫੋਟੋ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।