Breaking News

ਪੰਜਾਬ ਸਰਕਾਰ ਵੱਲੋਂ ਕੋਰੋਨਾ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ

 

ਬਾਹਰੀ ਸੂਬਿਆਂ ਤੋਂ ਪੰਜਾਬ ਆਉਣ ਵਾਲਿਆਂ ਲਈ RT-PCR ਦੀ ਨੈਗੇਟਿਵ ਰਿਪੋਰਟ ਜ਼ਰੂਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਵਿਡ-19 ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਰਦੇਸ਼ 15 ਸਤੰਬਰ ਤੱਕ ਲਈ ਜਾਰੀ ਕੀਤੇ ਗਏ ਹਨ।

ਪਹਿਲਾਂ ਦੀ ਤਰ੍ਹਾਂ ਬਾਹਰਲੇ ਸੂਬਿਆਂ ਤੋਂ ਪੰਜਾਬ ਆਉਣ ਵਾਲੇ ਲੋਕ, ਚਾਹੇ ਉਹ ਸੜਕ ਰਾਹੀਂ ਪੰਜਾਬ ਆ ਰਹੇ ਹੋਣ ਜਾਂ ਹਵਾਈ ਸਫ਼ਰ ਰਾਹੀਂ ਪੰਜਾਬ ਆ ਰਹੇ ਹੋਣ, ਉਨ੍ਹਾਂ ਨੂੰ 72 ਘੰਟਿਆਂ ਦੇ ਅੰਦਰ-ਅੰਦਰ RT-PCR ਦੀ ਨੈਗੇਟਿਵ ਰਿਪੋਰਟ ਦਿਖਾਉਣੀ ਪਵੇਗੀ ਜਾਂ ਉਨ੍ਹਾਂ ਦੋਵਾਂ ਟੀਕਿਆਂ ਦੀ ਲੋੜ ਹੈ।

ਪਹਿਲਾਂ ਵੱਡੇ ਇਕੱਠੇ ‘ਤੇ ਪਾਬੰਦੀ ਲਗਾਈ ਗਈ ਸੀ। ਪਰ ਹੁਣ ਇਨਡੋਰ 150 ਲੋਕ ਅਤੇ ਬਾਹਰੀ ਥਾਂ (Outdoor) 300 ਲੋਕ ਇਕੱਠੇ ਹੋ ਸਕਦੇ ਹਨ। ਜਿੰਮ, ਸਿਨੇਮਾ, ਰੈਸਟੋਰੈਂਟ 50% ਸਮਰੱਥਾ ਦੇ ਨਾਲ ਖੁੱਲ੍ਹੇ ਰਹਿਣਗੇ।

 

 

ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾ , ਸਵੀਮਿੰਗ ਪੂਲ, ਚਿੜੀਆਘਰ, ਮਾਲ ਆਦਿ 50 ਫ਼ੀਸਦੀ ਸਮਰਥਾ ਨਾਲ ਖੁੱਲ੍ਹ ਸਕਣਗੇ ਪਰ ਸਟਾਫ਼ ਲਈ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣੀਆਂ ਜ਼ਰੂਰੀ ਹਨ।

ਦੂਜੇ ਪਾਸੇ, ਕਾਲਜ, ਕੋਚਿੰਗ ਸੈਂਟਰ ਅਤੇ ਉੱਚ ਸਿੱਖਿਆ ਸੰਸਥਾਵਾਂ ਸਿਰਫ ਇਸ ਸ਼ਰਤ ਤੇ ਖੁੱਲ੍ਹ ਸਕਦੀਆਂ ਹਨ ਕਿ ਟੀਚਿੰਗ, ਨਾਨ-ਟੀਚਿੰਗ ਸਟਾਫ਼ ਕੋਲ ਟੀਕੇ ਦੀਆਂ ਦੋਵੇਂ ਖੁਰਾਕਾਂ ਲਈਆਂ ਹੋਣੀਆਂ ਚਾਹੀਦੀਆਂ ਹਨ।

ਇਸ ਦੇ ਨਾਲ, ਇਹੀ ਨਿਯਮ ਸਕੂਲਾਂ ‘ਤੇ ਵੀ ਲਾਗੂ ਹੋਵੇਗਾ, ਹਾਲਾਂਕਿ ਬੱਚਿਆਂ ਦੇ ਕੋਲ ਆਨਲਾਈਨ ਸਿੱਖਿਆ ਦਾ ਵਿਕਲਪ ਵੀ ਹੋਵੇਗਾ।

Check Also

ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ  ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ  ਅਹਿਮ ਮੀਟਿੰਗ ਸ਼ੁਰੂ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ  ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ  ਅਹਿਮ ਮੀਟਿੰਗ …

Leave a Reply

Your email address will not be published. Required fields are marked *