ਕੈਂਬਰਿਜ ਸਕੂਲ ਨੂੰ ਪੰਜਾਬ ਸਰਕਾਰ ਦਾ ਨੋਟਿਸ ਜਾਰੀ

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕੈਂਬਰਿਜ ਸਕੂਲ, ਜਲੰਧਰ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜ੍ਹਾਉਣ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜਲੰਧਰ ਦੇ ਛੋਟੀ ਬਾਰਾਦਰੀ ਨੇੜੇ ਸਥਿਤ ਕੈਂਬਰਿਜ ਸਕੂਲ ਵਿੱਚ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਹੈ। ਜਿਸ ’ਤੇ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਕੈਂਬਰਿਜ ਸਕੂਲ ਜਲੰਧਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਹਦਾਇਤ ਕੀਤੀ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਮਾਣ-ਸਨਮਾਨ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਸੁਹਿਰਦ ਅਤੇ ਯਤਨਸ਼ੀਲ ਹੈ ਅਤੇ ਕਿਸੇ ਵੀ ਵਿਅਕਤੀ ਵੱਲੋਂ ਪੰਜਾਬੀ ਭਾਸ਼ਾ ਦਾ ਨਿਰਾਦਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪਰ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਬੈਂਸ ਨੇ ਕਿਹਾ ਕਿ ਸੂਬੇ ਦੇ ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਅਤੇ ਪੰਜਾਬੀ ਅਤੇ ਹੋਰ ਭਾਸ਼ਾਵਾਂ ਨੂੰ ਪੜ੍ਹਾਉਣ ਬਾਰੇ ਪੰਜਾਬ ਐਕਟ-2008 ਅਨੁਸਾਰ ਸੂਬੇ ਦੇ ਹਰ ਸਕੂਲ ਵਿਚ ਪੰਜਾਬੀ ਪੜ੍ਹਾਉਣਾ ਲਾਜ਼ਮੀ ਕਰ ਦਿਤਾ ਗਿਆ ਹੈ। ਪਹਿਲੀ ਤੋਂ ਦਸਵੀਂ ਜਮਾਤ ਤੱਕ ਸੂਬੇ ਦੇ ਕੁਝ ਪ੍ਰਾਈਵੇਟ ਸਕੂਲਾਂ ਵਲੋਂ ਇਸ ਐਕਟ ਦੀ ਉਲੰਘਣਾ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ।

Share this Article
Leave a comment