ਚੰਡੀਗੜ੍ਹ: ਪੰਜਾਬ ‘ਚ ਆਉਣ ਵਾਲੇ ਲੋਕਾਂ ਨੂੰ ਕੈਪਟਨ ਸਰਕਾਰ ਨੇ ਥੋੜ੍ਹੀ ਰਾਹਤ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਹੁਣ 14 ਦਿਨ ਘਰ ਵਿੱਚ ਇਕਾਂਤਵਾਸ ਦੀ ਸ਼ਰਤ ਹਟਾ ਦਿੱਤੀ ਹੈ। ਨਵੇਂ ਹੁਕਮਾਂ ਮੁਤਾਬਕ ਹੁਣ ਕਿਸੇ ਵੀ ਸੂਬੇ ਤੋਂ ਪੰਜਾਬ ਆਉਣ ਵਾਲੇ ਯਾਤਰੀਆਂ ਨੂੰ ਹੋਮ ਆਈਸੋਲੇਟ ਨਹੀਂ ਹੋਣਾ ਪਵੇਗਾ।
ਇਸ ਤੋਂ ਇਲਾਵਾ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਲਈ ਸਰਕਾਰ ਨੇ ਹਾਲੇ ਤੱਕ ਇਹ ਸ਼ਰਤ ਨਹੀਂ ਹਟਾਈ। ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਯਾਤਰੀ ਪਹਿਲਾਂ ਦੀ ਤਰ੍ਹਾਂ ਆਪਣੇ ਘਰ ਵਿੱਚ ਜਾਂ ਫਿਰ ਸਰਕਾਰੀ ਇਕਾਂਤਵਾਸ ‘ਚ ਰਹਿਣਗੇ। ਪੰਜਾਬ ਸਰਕਾਰ ਨੇ ਤਿੰਨ ਜੁਲਾਈ ਨੂੰ ਪੰਜਾਬ ਵਿੱਚ ਆਉਣ ਵਾਲੇ ਲੋਕਾਂ ਲਈ ਨਿਯਮ ਸਖ਼ਤ ਕਰ ਦਿੱਤੇ ਸਨ। ਜਿਹਨਾਂ ਹੁਕਮਾਂ ਨੂੰ ਹੁਣ ਕੈਪਟਨ ਸਰਕਾਰ ਨੇ ਵਾਪਸ ਲੈ ਲਿਆ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪਹਿਲਾਂ ਸ਼ਰਤਾਂ ਰੱਖੀਆਂ ਸਨ ਕਿ ਕਿਸੇ ਵੀ ਸੂਬੇ ਤੋਂ ਜਾਂ ਫਿਰ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਪੰਜਾਬ ਵਿੱਚ 14 ਦਿਨ ਦਾ ਏਕਾਂਤਵਾਸ ਪੂਰਾ ਕਰਨਾ ਪੈਂਦਾ ਸੀ। ਇਸ ਤੋਂ ਇਲਾਵਾ ਪੰਜਾਬ ਆਉਣ ਲਈ ਪਹਿਲਾਂ ਈ-ਰਜਿਸਟੇਸ਼ਨ ਵੀ ਕਰਵਾਉਣਾ ਪੈਂਦਾ ਸੀ।