ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਅੱਜ ਕੋਰੋਨਾ ਪਾਬੰਦੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਹੁਣ ਕੋਰੋਨਾ ਪਾਬੰਦੀਆਂ 25 ਫਰਵਰੀ ਤਕ ਜਾਰੀ ਰਹਿਣਗੀਆਂ। ਸਕੂਲ, ਕਾਲਜ, ਯੂਨੀਵਰਸਿਟੀ ਆਦਿ ਨੂੰ ਪੂਰੀ ਤਰ੍ਹਾਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ। ਸਰਕਾਰ ਵੱਲੋਂ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਾਜ਼ਮੀ ਕੀਤੀ ਗਈ ਹੈ।ਇਸ ਦੇ ਨਾਲ ਹੀ ਸਿੱਖਿਆ ਅਦਾਰਿਆਂ ਵਿੱਚ ਵਿਦਿਆਰਥੀ ਆਪਣੀ ਮਰਜ਼ੀ ਨਾਲ ਜਾ ਸਕਦੇ ਹਨ ਪਰ ਸਾਰੇ ਵਿਦਿਆਰਥੀਆਂ ਦੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੱਗੀ ਹੋਣੀ ਚਾਹੀਦੀ ਹੈ ਅਤੇ ਸਟਾਫ਼ ਦੇ ਮੁਕੰਮਲ ਟੀਕਾਕਰਨ ਹੋਣਾ ਚਾਹੀਦਾ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਅਨੁਸਾਰ ਸਮਾਜਿਕ ਦੂਰੀ ਤੇ ਮਾਸਕ ਪਾਉਣ ਨੂੰ ਲਾਜ਼ਮੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਿਸੇ ਵੀ ਪ੍ਰੋਗਰਾਮ ‘ਚ 50 ਫੀਸਦੀ ਨਾਲ ਇੱਕਠ ਕੀਤਾ ਜਾ ਸਕਦਾ ਹੈ। ਬਾਰ, ਸਿਨੇਮਾ ਹਾਲ, ਮਾਲ, ਜਿੰਮ, ਰੈਸਟੋਰੈਂਟ, ਸਪੋਰਟਸ ਕੰਪਲੈਕਸ, ਮਿਊਜ਼ੀਅਮ, ਚਿੜੀਆਘਰ ਆਦਿ 75 ਫ਼ੀਸਦ ਨਾਲ ਖੋਲ੍ਹੇ ਜਾ ਸਕਦੇ ਹਨ। ਏਸੀ ਬੱਸਾਂ ‘ਚ 50 ਫ਼ੀਸਦ ਸਵਾਰੀਆਂ ਬਿਠਾਈਆਂ ਜਾ ਸਕਦੀਆਂ ਹਨ।