ਪੰਜਾਬ ਸਰਕਾਰ ਵੱਲੋਂ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਸ਼ੁਰੂ: ਹਰਜੋਤ ਬੈਂਸ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਰੱਥ ਬਣਾਉਣ ਦੀ ਦਿਸ਼ਾ ਵਿੱਚ ਨਿਵੇਕਲਾ ਤੇ ਅਹਿਮ ਕਦਮ ਚੁੱਕਦਿਆਂ ਸੂਬਾ ਸਰਕਾਰ ਵੱਲੋਂ ਦੇਸ਼ ਭਰ ਵਿੱਚ ਆਪਣੀ ਕਿਸਮ ਦਾ ਪਹਿਲਾ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦੇ ਵੱਡੇ ਟੀਚੇ ਮਿੱਥਣ ਲਈ ਪ੍ਰੇਰਿਤ ਅਤੇ ਮਾਰਗਦਰਸ਼ਨ ਕਰਨ ਵਾਸਤੇ ਸੀਨੀਅਰ ਆਈਏਐੱਸ ਤੇ ਆਈਪੀਐੱਸ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ।

ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦਾ ਜੀਵਨ ਵਿੱਚ ਉੱਤਮਤਾ ਹਾਸਲ ਕਰਨ ਲਈ ਮਾਰਗਦਰਸ਼ਨ ਕਰਨ ਵਾਸਤੇ ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਤੇ ਹੋਰ ਸਿਵਲ ਅਧਿਕਾਰੀਆਂ ਨੂੰ ਸੱਦਾ ਦਿੱਤਾ ਗਿਆ ਹੈ।

Share This Article
Leave a Comment