ਸਰਕਾਰੀ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ ‘ਚ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ

Global Team
4 Min Read

ਪਟਿਆਲਾ:  ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਿਖੇ ਪੰਜਾਬ ਸਰਕਾਰ ਵੱਲੋਂ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਇਸ ਮੌਕੇ ਪਟਿਆਲਾ ਹੈਲਥ ਫਾਉਂਡੇਸ਼ਨ ਯੂ.ਐਯ.ਏ ਚੈਪਟਰ ਦੇ ਸਹਿਯੋਗ ਨਾਲ ਐਮਰਜੈਂਸੀ ਦੇ ਆਈ.ਸੀ.ਯੂ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਲਗਾਈ ਗਈ ਗੁਰਦੇ ਦੇ ਮਰੀਜਾਂ ਦੇ ਡਾਇਲੇਸਿਸ ਲਈ ਨਵੀਂ ਮਸ਼ੀਨ ਅਤੇ ਹਸਪਤਾਲ ਅੰਦਰ ਨਵੇਂ ਲਗਾਏ ਗਏ 8 ਵਾਟਰ ਕੂਲਰ ਵੀ ਮਰੀਜਾਂ ਨੂੰ ਸਮਰਪਿਤ ਕੀਤੇ।  ਉਨ੍ਹਾਂ ਕਿਹਾ ਕਿ ਐਮਰਜੈਂਸੀ ਵਿਖੇ ਹੁਣ ਮਰੀਜਾਂ ਦੇ ਵਾਰਸਾਂ ਨੂੰ ਬਾਹਰੋਂ ਕੋਈ ਦਵਾਈ ਨਹੀਂ ਮੰਗਵਾਉਣੀ ਪਵੇਗੀ, ਜਿਸ ਨਾਲ ਮਰੀਜਾਂ ਤੇ ਉਨ੍ਹਾਂ ਦੇ ਵਾਰਸਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਇਹ ਇੱਕ ਵਰਦਾਨ ਸਾਬਤ ਹੋਵੇਗੀ।

ਡਾ. ਬਲਬੀਰ ਸਿੰਘ ਨੇ ਮੀਡੀਆ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 2022 ‘ਚ 80 ਦੇ ਕਰੀਬ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਸੂਬੇ ਵਿੱਚ ਸਿਹਤ ਕਰਾਂਤੀ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਤੋਂ ਕੀਤੀ ਗਈ ਸੀ, ਜਿੱਥੋਂ 3 ਕਰੋੜ ਲੋਕ ਇਸ ਸਹੂਲਤ ਦਾ ਲਾਭ ਲੈ ਚੁੱਕੇ ਹਨ। ਇਸ ਤੋਂ ਬਾਅਦ 26 ਜਨਵਰੀ 2024 ‘ਚ ਸੈਕੰਡਰੀ ਹੈਲਥ ਕੇਅਰ ਜ਼ਿਲ੍ਹਾ ਹਸਪਤਾਲਾਂ, ਸਬ ਡਵੀਜਨ ਹਸਪਤਾਲ ਤੇ ਕਮਿਉਨਿਟੀ ਹੈਲਥ ਸੈਂਟਰਾਂ ‘ਚ ਇਸ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ। ਹੁਣ ਟਰਸ਼ਰੀ ਕੇਅਰ ਤਹਿਤ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਤੋਂ 100 ਫ਼ੀਸਦੀ ਮੁਫ਼ਤ ਦਵਾਈਆਂ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਪੜਾਅਵਾਰ ਸਾਰੇ ਪੰਜਾਬ ਵਿੱਚ ਦਵਾਈਆਂ ਮੁਫ਼ਤ ਮਿਲਣੀਆਂ ਸ਼ੁਰੂ ਹੋ ਜਾਣਗੀਆਂ।

Share This Article
Leave a Comment