ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 20 IAS ਤੇ 6 PCS ਅਧਿਕਾਰੀਆਂ ਦੇ ਕੀਤੇ ਤਬਾਦਲੇ

Global Team
1 Min Read

ਚੰਡੀਗੜ੍ਹ: ਪੰਜਾਬ ਵਿਚ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ 26 ਵੱਡੇ ਅਫ਼ਸਰਾਂ ਦੀਆਂ ਬਦਲੀਆਂ ਕਰ ਦਿੱਤੀਆਂ ਗਈਆਂ ਹਨ।

ਇਹ ਹੁਕਮ ਪ੍ਰਸ਼ਾਸਨਿਕ ਕਾਰਨਾਂ ਦੇ ਆਧਾਰ ’ਤੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।ਜਾਰੀ ਹੁਕਮਾਂ ਮੁਤਾਬਕ ਕਈ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਅਤੇ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ, ਜਦਕਿ ਕੁਝ ਅਧਿਕਾਰੀਆਂ ਨੂੰ ਵਾਧੂ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਹਨ। ਇਹ ਤਬਾਦਲੇ ਵਿੱਤ, ਗ੍ਰਹਿ, ਸਿਹਤ, ਪੇਂਡੂ ਵਿਕਾਸ, ਸਥਾਨਕ ਸਰਕਾਰ, ਰੈਵਨਿਊ, ਨਗਰ ਨਿਗਮ ਅਤੇ ਹੋਰ ਅਹਿਮ ਵਿਭਾਗਾਂ ਨਾਲ ਸਬੰਧਿਤ ਹਨ।

 

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment