ਪੰਜਾਬ ਸਰਕਾਰ ਨੇ 14 ਬੋਰਡਾਂ ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ, CM ਮਾਨ ਵੱਲੋਂ ਜਾਰੀ ਕੀਤੇ ਚੇਅਰਪਰਸਨ ਅਤੇ ਮੈਂਬਰਾਂ ਦੇ ਨਾਂ

Global Team
2 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕਈ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਪੰਕਜ ਸ਼ਾਰਦਾ ਨੂੰ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਅਤੇ ਸਵਰਨ ਸਲਾਰੀਆ ਨੂੰ ਰਾਜਪੂਤ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਗੱਲ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਾਰੇ ਨਿਯੁਕਤ ਵਿਅਕਤੀ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਪੰਜਾਬ ਸਰਕਾਰ ਨੇ 70 ਨਿਯੁਕਤੀਆਂ ਕੀਤੀਆਂ ਹਨ। ਪੰਕਜ ਸ਼ਾਰਦਾ ਨੂੰ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਨੈ ਯਾਦਵ, ਰਾਜਪੂਤ ਭਲਾਈ ਬੋਰਡ ਦੇ ਚੇਅਰਮੈਨ ਸਵਰਨ ਸਲਾਰੀਆ, ਰਾਮ ਕੁਮਾਰ ਨੂੰ ਸੈਣੀ ਭਲਾਈ ਬੋਰਡ ਦਾ ਚੇਅਰਪਰਸਨ, ਬਾਰੀ ਸਲਮਾਨੀ ਨੂੰ ਪੰਜਾਬ ਰਾਜ ਮੁਸਲਿਮ ਵਿਕਾਸ ਬੋਰਡ ਦਾ ਚੇਅਰਪਰਸਨ ਅਤੇ ਰਾਜੂ ਕਨੌਜੀਆ ਨੂੰ ਕਨੌਜੀਆ ਭਲਾਈ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਡੈਨੀਅਲ ਮਸੀਹ ਨੂੰ ਮਸੀਹ ਭਲਾਈ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਵਿਮੁਕਤ ਜਾਤੀ ਭਲਾਈ ਬੋਰਡ ਦੇ ਚੇਅਰਪਰਸਨ ਬਾਰਾਖਰਾਮ,  ਪ੍ਰਜਾਪਤੀ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਬਾਲ ਕ੍ਰਿਸ਼ਨ ਫੌਜੀ, ਅਸ਼ਵਨੀ ਅਗਰਵਾਲ ਚੇਅਰਪਰਸਨ ਅਗਰਵਾਲ ਵੈਲਫੇਅਰ ਬੋਰਡ, ਸੇਵਾਮੁਕਤ ਬ੍ਰਿਗੇਡੀਅਰ ਰਾਜ ਕੁਮਾਰ ਨੂੰ ਗੁੱਜਰ ਭਲਾਈ ਬੋਰਡ ਦਾ ਚੇਅਰਮੈਨ ਅਤੇ ਕੇਸ਼ਵ ਵਰਮਾ ਨੂੰ ਸੁਨਿਆਰਾ ਭਲਾਈ ਬੋਰਡ ਦਾ ਚੇਅਰਮੈਨ ਬਣਾਇਆ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment