ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਬੀਤੇ 25 ਦਿਨਾਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਹੈ। ਕਿਸਾਨ ਅੰਦੋਲਨ ਨੂੰ ਲੈ ਕੇ ਲਗਾਤਾਰ ਤੀਜੇ ਦਿਨ ਵੀ ਸੁਣਾਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੂੰ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਜਗਜੀਤ ਸਿੰਘ ਡੱਲੇਵਾਲ ਦੀ ਰਿਪੋਰਟ ਪੇਸ਼ ਕੀਤੀ।
ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲਈ ਅਸਥਾਈ ਹਸਪਤਾਲ ਬਣਾਇਆ ਗਿਆ। ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਕਿਹਾ ਕਿ ਜਗਜੀਤ ਡੱਲੇਵਾਲ ਦੀ ਸਿਹਤ ਵਿੱਚ ਸੁਧਾਰ ਹੈ। ਡੱਲੇਵਾਲ ਨੂੰ ਸਰਕਾਰ ਦੇ ਹੁਕਮਾਂ ਅਤੇ ਕਿਸਾਨਾਂ ਦੀ ਮਨਜ਼ੂਰੀ ਤੋਂ ਬਾਅਦ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਜਾਵੇਗਾ।
ਸੁਪਰੀਮ ਕੋਰਟ ਨੇ ਕਿਹਾ ਕਿ ਮੈਡੀਕਲ ਰਿਪੋਰਟ ਮੁਤਾਬਕ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਉਨ੍ਹਾਂ ਨੂੰ ਅਸਥਾਈ ਹਸਪਤਾਲ ਕਿਉਂ ਨਹੀਂ ਭੇਜਿਆ ਜਾ ਸਕਦਾ? ਉਨ੍ਹਾਂ ਦੀ ਸਿਹਤ ਦੀ ਸਥਿਰ ਸਥਿਤੀ ਨੂੰ ਯਕੀਨੀ ਬਣਾਉਣਾ ਪੰਜਾਬ ਦੀ ਜ਼ਿੰਮੇਵਾਰੀ ਹੈ। ਜੇਕਰ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੀ ਲੋੜ ਹੈ ਤਾਂ ਅਧਿਕਾਰੀ ਫੈਸਲਾ ਲੈਣਗੇ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜਨਵਰੀ ਨੂੰ ਹੋਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।