ਚੰਡੀਗੜ੍ਹ:: ਸਰਕਾਰ ਅਗਲੇ ਮਹੀਨੇ ਤੋਂ ਪੰਜਾਬ ਦੇ 30 ਲੱਖ ਪਰਿਵਾਰਾਂ ਨੂੰ ਕਣਕ ਅਤੇ ਆਟੇ ਦੀ ਹੋਮ ਡਿਲੀਵਰੀ ਸ਼ੁਰੂ ਕਰੇਗੀ। ਇਸ ਸਬੰਧੀ ਸਰਕਾਰ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਸਕੀਮ ਫਰਵਰੀ ਦੇ ਦੂਜੇ ਜਾਂ ਤੀਜੇ ਹਫ਼ਤੇ ਸ਼ੁਰੂ ਹੋ ਸਕਦੀ ਹੈ। ਰਾਸ਼ਨ ਕਾਰਡਾਂ ਨਾਲ ਸਬੰਧਤ ਸਾਰਾ ਰਿਕਾਰਡ ਇਕੱਠਾ ਕੀਤਾ ਜਾ ਰਿਹਾ ਹੈ। ਪਿਛਲੀ ਕੈਬਨਿਟ ਮੀਟਿੰਗ ਵਿਚ ਲਗਭਗ 10 ਲੱਖ ਰਾਸ਼ਨ ਕਾਰਡ ਬਹਾਲ ਕੀਤੇ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਇਹ ਸਕੀਮ ਛੇਤੀ ਹੀ ਲੋਕਾਂ ਲਈ ਸ਼ੁਰੂ ਕੀਤੀ ਜਾਵੇਗੀ।
ਸਰਕਾਰ ਪਹਿਲਾਂ ਇਸ ਯੋਜਨਾ ਨੂੰ ਇਸ ਮਹੀਨੇ 26 ਜਾਂ 27 ਜਨਵਰੀ ਨੂੰ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਸੀ। ਪਰ ਖਰਾਬ ਮੌਸਮ ਕਾਰਨ ਸਰਕਾਰ ਨੇ ਇਸ ਪ੍ਰੋਗਰਾਮ ਨੂੰ ਮੁਲਤਵੀ ਕਰ ਦਿਤਾ ਸੀ। ਇਸ ਦੇ ਨਾਲ ਹੀ ਹੁਣ ਸਰਕਾਰ ਨੇ ਇਸ ਯੋਜਨਾ ਨੂੰ ਦੁਬਾਰਾ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ। ਸਰਕਾਰ ਰੈਲੀ ਦੀ ਮਦਦ ਨਾਲ ਇਸ ਯੋਜਨਾ ਨੂੰ ਸ਼ੁਰੂ ਕਰਨ ਦੀ ਰਣਨੀਤੀ ਬਣਾ ਰਹੀ ਹੈ।
ਇਹ ਰੈਲੀ ਜਲੰਧਰ, ਪਟਿਆਲਾ, ਫਤਿਹਗੜ੍ਹ ਸਾਹਿਬ, ਫਰੀਦਕੋਟ ਜਾਂ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਆਯੋਜਤ ਕੀਤੀ ਜਾ ਸਕਦੀ ਹੈ। ਸਰਕਾਰ ਵਲੋਂ 670 ਕਰੋੜ ਰੁਪਏ ਰੱਖੇ ਗਏ ਹਨ। ਇਸ ਯੋਜਨਾ ਵਿਚ ਪ੍ਰਤੀ ਵਿਅਕਤੀ 5 ਕਿਲੋ ਆਟਾ ਜਾਂ ਕਣਕ ਦੇਣ ਦੀ ਯੋਜਨਾ ਹੈ। ਇਸ ਲਈ ਹਰ ਮਹੀਨੇ 72,500 ਟਨ ਕਣਕ ਦੀ ਲੋੜ ਹੈ। ਇਹ ਯੋਜਨਾ ਪੜਾਵਾਂ ਵਿਚ ਲਾਗੂ ਕੀਤੀ ਜਾਵੇਗੀ। ਹਾਲਾਂਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਇਸ ਯੋਜਨਾ ਨੂੰ ਪਹਿਲਾਂ ਹੀ ਲਾਗੂ ਕਰ ਚੁੱਕੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।