ਪੰਜਾਬ ਸਰਕਾਰ ਕਣਕ ਅਤੇ ਝੋਨੇ ਦੀ ਸੁਚੱਜੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੱਲੇਦਾਰਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ: ਕਟਾਰੂਚੱਕ

Global Team
1 Min Read

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੱਲੇਦਾਰਾਂ ਵੱਲੋਂ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਹਰ ਪੱਖ ਤੋਂ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਕਮੇਟੀ, ਜਿਸ ਵਿੱਚ ਫੂਡ ਗਰੇਨ ਐਂਡ ਅਲਾਈਡ ਵਰਕਰਜ਼ ਯੂਨੀਅਨ, ਐਫ.ਸੀ.ਆਈ. ਅਤੇ ਪੰਜਾਬ ਫੂਡ ਏਜੰਸੀਆਂ ਪੱਲੇਦਾਰ ਆਜ਼ਾਦ ਯੂਨੀਅਨ ਅਤੇ ਆਲ ਫੂਡ ਐਂਡ ਅਲਾਈਡ ਵਰਕਰ ਯੂਨੀਅਨ ਸ਼ਾਮਲ ਹਨ, ਨਾਲ ਮੁਲਾਕਾਤ ਕੀਤੀ।

ਕਮੇਟੀ ਨੇ ਮੰਤਰੀ ਅੱਗੇ ਆਪਣੀਆਂ ਵੱਖ-ਵੱਖ ਮੰਗਾਂ ਰੱਖੀਆਂ। ਮੰਤਰੀ ਨੇ ਸਾਰੀਆਂ ਮੰਗਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੱਲੇਦਾਰਾਂ ਨੂੰ ਗੁਦਾਮਾਂ ਵਿੱਚ ਮੁੱਢਲੀ ਸੈਨੀਟੇਸ਼ਨ ਅਤੇ ਸਫ਼ਾਈ ਸਬੰਧੀ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਵੀ ਹਾਜ਼ਰ ਸਨ।

Share This Article
Leave a Comment